16.54 F
New York, US
December 22, 2024
PreetNama
ਖਾਸ-ਖਬਰਾਂ/Important News

ਸਿੰਘੂ ਬਾਰਡਰ ‘ਤੇ ਪੰਜਾਬੀ ਨੌਜਵਾਨ ਦੀ ਹੱਤਿਆ ਦੇ ਮਾਮਲੇ ‘ਚ ਸੰਯੁਕਤ ਕਿਸਾਨ ਮੋਰਚੇ ਦਾ ਆਇਆ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਅੱਜ ਸਵੇਰੇ ਸਿੰਘੂ ਬਾਰਡਰ ‘ਤੇ ਪੰਜਾਬ ਦੇ ਲਖਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਚੀਮਾ ਕਲਾਂ ਵਾਸੀ ਤਰਨਤਾਰਨ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਮਾਮਲੇ ‘ਚ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਬਿਆਨ ਆਇਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਚੰਡੀਗੜ੍ਹ ਵਿਖੇ ਕੀਤੀ ਪ੍ਰੈੱਸ ਦੌਰਾਨ ਕਿਹਾ ਕਿ ਘਟਨਾ ਦੀ ਜ਼ਿੰਮੇਵਾਰੀ ਇਕ ਨਿਹੰਗ ਗਰੁੱਪ ਨੇ ਲਈ ਤੇ ਕਿਹਾ ਹੈ ਕਿ ਅਜਿਹਾ ਉਸ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕਾਰਨ ਕੀਤਾ ਗਿਆ। ਖਬਰ ਹੈ ਕਿ ਇਹ ਮ੍ਰਿਤਕ ਉਸੇ ਗਰੁੱਪ ਨਾਲ ਪਿਛਲੇ ਕੁਝ ਸਮੇਂ ਤੋਂ ਸੀ।

ਸੰਯੁਕਤ ਕਿਸਾਨ ਮੋਰਚੇ ਨੇ ਬੇਰਹਿਮੀ ਨਾਲ ਕੀਤੀ ਗਈ ਇਸ ਹੱਤਿਆ ਦੀ ਨਿੰਦਾ ਕਰਦੇ ਹੋਏ ਇਹ ਸਪੱਸ਼ਟ ਕੀਤਾ ਕਿ ਇਸ ਘਟਨਾ ਦੀਆਂ ਦੋਵੇਂ ਧਿਰਾਂ, ਨਿਹੰਗ ਗਰੁੱਪ ਜਾਂ ਮ੍ਰਿਤਕ ਵਿਅਕਤੀ ਦਾ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ। ਮੋਰਚਾ ਕਿਸੇ ਵੀ ਧਾਰਮਿਕ ਗ੍ਰੰਥ ਜਾਂ ਪ੍ਰਤੀਕ ਦੀ ਬੇਅਦਬੀ ਦੇ ਖਿਲਾਫ਼ ਹੈ। ਇਸ ਆਧਾਰ ‘ਤੇ ਕਿਸੇ ਵੀ ਵਿਅਕਤੀ ਜਾਂ ਗਰੁੱਪ ਨੂੰ ਕਾਨੂੰਨ ਆਪਣੇ ਹੱਥਾਂ ‘ਚ ਲੈਣ ਦੀ ਇਜਾਜ਼ਤ ਨਹੀਂ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਇਹ ਮੰਗ ਕਰਦੇ ਹਨ ਕਿ ਇਸ ਹੱਤਿਆ ਤੇ ਬੇਅਦਬੀ ਦੀ ਸਾਜ਼ਿਸ਼ ਦੇ ਦੋਸ਼ ਦੀ ਜਾਂਚ ਕਰ ਕੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਜ਼ਾ ਦਿੱਤੀ ਜਾਵੇ। ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਕਾਨੂੰਨੀ ਕਾਰਵਾਈ ‘ਚ ਪੁਲਿਸ ਤੇ ਪ੍ਰਸ਼ਾਸਨ ਦਾ ਸਹਿਯੋਗ ਕਰੇਗਾ। ਜਮਹੂਰੀ ਤੇ ਸ਼ਾਂਤੀਮਈ ਤਰੀਕੇ ਨਾਲ ਚੱਲਿਆ ਇਹ ਅੰਦੋਲਨ ਕਿਸੇ ਵੀ ਹਿੰਸਾ ਦਾ ਵਿਰੋਧ ਕਰਦਾ ਹੈ।

Related posts

ਲਾਗਤ ਕੀਮਤ ਤੋਂ 30 ਗੁਣਾ ਜ਼ਿਆਦਾ ‘ਤੇ ਵੇਚਿਆ ਜਾਂਦਾ ਹੈ ਅਮਰੀਕਾ ‘ਚ Insulin, ਰਾਸ਼ਟਰਪਤੀ ਬਾਇਡਨ ਦੀਆਂ ਕੋਸ਼ਿਸ਼ਾਂ ‘ਤੇ ਕਿਸ ਨੇ ਲਗਾਈ ਰੋਕ

On Punjab

ਉੱਤਰ ਪ੍ਰਦੇਸ਼ ਚ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਚ ਅਸਫਲ ਭਾਜਪਾ : ਅਖਿਲੇਸ਼ ਯਾਦਵ

On Punjab

ਡੇਂਗੂ ਦੀ ਰੋਕਥਾਮ ਲਈ ਸੁਸਾਇਟੀ ਨੇ ਫੌਗਿੰਗ ਕਰਵਾਈ ਡੇਂਗੂ ਦੇ ਖਦਸ਼ੇ ਨੂੰ ਵੇਖਦੇ ਹੋਏ ਸੁਸਾਇਟੀ ਵੱਲੋਂ ਫੌਗਿੰਗ ਸ਼ੁਰੂ ਕੀਤੀ

On Punjab