ਚੰਡੀਗੜ੍ਹ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਨਵਜੋਤ ਸਿੰਘ ਸਿੱਧੂ ਦੀ ਛੇਤੀ ਰਿਹਾਈ ਬਾਰੇ ਵਿਚਾਰ ਕਰਨ। ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ, ‘ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਾ ਹਾਂ ਕਿ ਉਹ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਦੀ ਜਲਦੀ ਰਿਹਾਈ ਬਾਰੇ ਵਿਚਾਰ ਕਰਨ। ਨਿਆਂ ਦੇ ਮਾਮਲਿਆਂ ’ਚ ਪੱਖਪਾਤ ਤੋਂ ਉੱਪਰ ਉੱਠ ਕੇ ਫ਼ੈਸਲੇ ਕੀਤੇ ਜਾਣੇ ਚਾਹੀਦੇ ਹਨ।’’ ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਸਾਲ 1988 ਦੇ ਰੋਡ ਰੇਜ ਕੇਸ ਵਿੱਚ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਇਕ ਸਾਲ ਦੀ ਸਜ਼ਾ ਭੁਗਤ ਰਹੇ ਹਨ, ਜਿਨ੍ਹਾਂ ਦੀ ਰਿਹਾਈ 26 ਜਨਵਰੀ ਨੂੰ ਹੋਣ ਸਬੰਧੀ ਚਰਚਾ ਚੱਲ ਰਹੀ ਸੀ ਪਰ ਗਣਤੰਤਰ ਦਿਵਸ ਵਾਲੇ ਦਿਨ ਨਵਜੋਤ ਸਿੰਘ ਸਿੱਧੂ ਨੂੰ ਰਿਹਾਅ ਨਹੀਂ ਕੀਤਾ ਗਿਆ।