17.92 F
New York, US
December 22, 2024
PreetNama
ਖਾਸ-ਖਬਰਾਂ/Important Newsਫਿਲਮ-ਸੰਸਾਰ/Filmy

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਡਾਇਲੇਮਾ’ ਰਿਲੀਜ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਉਨ੍ਹਾਂ ਦਾ ਸੱਤਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਾਇਲੇਮਾ’ ਬ੍ਰਿਟਿਸ਼ ਗਾਇਕਾ ਸਟੀਫਲੋਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ। ਸਟੀਫਲੋਨ ਡੌਨ ਗੀਤ ਵਿੱਚ ਮੁੱਖ ਗਾਇਕਾ ਦੀ ਭੂਮਿਕਾ ਨਿਭਾ ਰਹੀ ਹੈ, ਜਦੋਂਕਿ ਮੂਸੇਵਾਲਾ ਦੀਆਂ ਕੁਝ ਸਤਰਾਂ ਜੋੜੀਆਂ ਗਈਆਂ ਹਨ।

ਹਾਲਾਂਕਿ ਇਹ ਸਾਰਾ ਗੀਤ ਪਿੰਡ ਮੂਸਾ ਵਿੱਚ ਹੀ ਸ਼ੂਟ ਕੀਤਾ ਗਿਆ ਹੈ ਅਤੇ ਇਹ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਦਾ ਹੈ। ਗੀਤ ਉਦੋਂ ਸ਼ੂਟ ਕੀਤਾ ਗਿਆ ਸੀ, ਜਦੋਂ ਪਿਛਲੇ ਸਾਲ ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਸਟੀਫਲੋਨ ਡੌਨ ਪੰਜਾਬ ਆਈ ਸੀ ਅਤੇ ਇਸ ਦੌਰਾਨ ਉਹ ਮੂਸੇਵਾਲਾ ਦੀ ਹਵੇਲੀ ਵਿੱਚ ਰਹੀ। ਉਸ ਨੇ ਗੀਤ ਵਿੱਚ ਪੰਜਾਬ ਦੌਰੇ ਦੇ ਸ਼ਾਟ ਸ਼ਾਮਲ ਕੀਤੇ ਹਨ।

ਅੰਤ ਵਿੱਚ, ਸਟੀਫਲੋਨ ਵੀ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦੀ ਨਜ਼ਰ ਆ ਰਹੀ ਹੈ।

ਗੀਤ ਵਿੱਚ ਜਿੱਥੇ ਸਿੱਧੂ ਮੂਸੇਵਾਲਾ ਦੀਆਂ ਲਾਈਨਾਂ ਜੋੜੀਆਂ ਗਈਆਂ ਹਨ, ਉੱਥੇ ਮੂਸੇਵਾਲਾ ਨੂੰ ਵੀ ਏਆਈ ਤਕਨੀਕ ਦੀ ਵਰਤੋਂ ਕਰਦੇ ਹੋਏ ਸਟੀਫਲੋਨ ਨਾਲ ਆਪਣੇ ਸਿਗਨੇਚਰ ਸਟਾਈਲ ਵਿੱਚ ਦਿਖਾਇਆ ਗਿਆ ਹੈ। ਗੀਤ ਵਿੱਚ ਸਟੀਫਲੋਨ ਡੌਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਨਜ਼ਰ ਆ ਰਹੀ ਹੈ। ਵਿਚਕਾਰ ਮੂਸੇਵਾਲਾ ਦੀ ਮਾਂ ਚਰਨ ਕੌਰ ਦੀਆਂ ਤਸਵੀਰਾਂ ਵੀ ਹਨ, ਜਿਸ ਵਿੱਚ ਉਹ ਆਪਣੇ ਪੁੱਤਰ ਲਈ ਇਨਸਾਫ਼ ਮੰਗਦੀ ਨਜ਼ਰ ਆ ਰਹੀ ਹੈ।

Related posts

ਵਿਧਾਇਕ ਜ਼ੀਰਾ ਨੇ ਸਹੁੰ ਚੁੱਕ ਸਮਾਗਮ ਦਾ ਕੀਤਾ ਬਾਈਕਾਟ

Pritpal Kaur

ਬੰਦੇ ਦਾ ਅਜੀਬ ਸ਼ੌਕ, 45 ਸਾਲਾਂ ਤੋਂ ਲਗਾਤਰ ਖਾ ਰਿਹਾ ਕੱਚ

On Punjab

ਚੰਡੀਗੜ੍ਹ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਮੁੱਖ ਮੰਤਰੀ ਭਗਵੰਤ ਦੇ ਇਕ ਬਿਆਨ ਨੇ ਰੋਲ ਦਿੱਤੀਆਂ ਸਾਰੀਆਂ ਕੁਰਬਾਨੀਆਂ

On Punjab