PreetNama
ਖਬਰਾਂ/News

ਸੀਐਮ ਭਗਵੰਤ ਮਾਨ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ , ਹੁਣ ਤੱਕ 26478 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ

ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਵਚਨਬੱਧਤਾ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਹਿਕਾਰਤਾ ਵਿਭਾਗਾਂ ਦੇ ਜੂਨੀਅਰ ਇੰਜੀਨਅਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ,ਜਿਸ ਨਾਲ ਹੁਣ ਤੱਕ 26478 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਇੱਥੇ ਮਿਊਂਸਪਲ ਭਵਨ ਵਿਖੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਭਵਨ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਜਾਂਦੇ ਅਜਿਹੇ ਸਮਾਗਮਾਂ ਦਾ ਗਵਾਹ ਹੈ ਜਿਨ੍ਹਾਂ ਵਿਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿਚ 26478 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਭਗਵੰਤ ਮਾਨ ਨੇ ਕਿਹਾ ਕਿ ਮਹਿਜ਼ 11 ਮਹੀਨਿਆਂ ਵਿਚ ਏਨੀ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣਾ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਤੇ ਫਖ਼ਰ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ ਚੁਣਿਆ ਲਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਚੁੱਕੇ ਹਨ ਜਿਨ੍ਹਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਭਰਤੀ ਹੋਏ ਉਮੀਦਵਾਰਾਂ ਦੀ ਕਲਮ ਸਮਾਜ ਦੇ ਲੋੜਵੰਦ ਅਤੇ ਕਮਜ਼ੋਰ ਵਰਗਾਂ ਦੀ ਮਦਦ ਕਰੇਗੀ।

ਅੱਜ ਦੇ ਸਮਾਗਮ ਵਿੱਚ ਨਿਯੁਕਤੀ ਪੱਤਰ ਪ੍ਰਾਪਤ ਕਰਨ ਮੌਕੇ ਲੜਕਿਆਂ ਨਾਲੋਂ ਲੜਕੀਆਂ ਦੀ ਗਿਣਤੀ ਵੱਧ ਹੋਣ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਔਰਤਾਂ ਦੇ ਸਸ਼ਕਤੀਕਰਨ ਦੀ ਲਹਿਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਇਨ੍ਹਾਂ ਪ੍ਰੀਖਿਆਵਾਂ ਨੂੰ ਸਖ਼ਤ ਮਿਹਨਤ ਅਤੇ ਲਗਨ ਨਾਲ ਪਾਸ ਕਰ ਰਹੀਆਂ ਹਨ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਸ ਨਾਲ ਸਮਾਜ ਵਿੱਚ ਸਾਕਾਰਾਤਮਕ ਬਦਲਾਅ ਆਵੇਗਾ।

ਭ੍ਰਿਸ਼ਟਾਚਾਰ ਨੂੰ ‘ਮਾਨਸਿਕ ਰੋਗ’ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਲਿਪਤ ਲੋਕਾਂ ਦਾ ਲਾਲਚ ਕਦੇ ਖਤਮ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਨੇਤਾਵਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

Related posts

ਰੋਜਾਨਾ ਕੁਇੱਜ ਮੁਕਾਬਲੇ ਨਾਲ ਅਧਿਆਪਕਾਂ ਅਤੇ ਬੱਚਿਆਂ ਦੀ ਜਾਣਕਾਰੀ ਚ ਹੋ ਰਿਹਾ ਭਰਪੂਰ ਵਾਧਾ ..ਬੀ.ਪੀ.ਈ.ਓ.-ਹਰਬੰਸ ਲਾਲ

Pritpal Kaur

25 ਮਾਰਚ ਨੂੰ ਖੱਬੀਆਂ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਲੁਧਿਆਣਾ ਰੈਲੀ ਲਾਮਿਸਾਲ ਹੋਵੇਗੀ:-ਅਰਸ਼ੀ,ਗੋਲਡਨ

Pritpal Kaur

Rail Roko Andolan : ਕਿਸਾਨਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ, ਅੰਮ੍ਰਿਤਸਰ-ਪਠਾਨਕੋਟ ਰੂਟ ਦੀਆਂ ਸਾਰੀਆਂ ਟ੍ਰੇਨਾਂ ਰੱਦ

On Punjab