ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੇ ਪੁੱਤਰ ਨਵਜੀਤ ਸਿੰਘ ਅੱਜ ਵਿਆਹੁਤਾ ਬੰਧਨ ਵਿਚ ਬੱਝ ਚੁੱਕੇ ਹਨ। ਗੁਰਦੁਆਰਾ ਸੱਚ ਧੰਨ ਸਾਹਿਬ ਫੇਜ-3 ਬੀ 1 ਵਿਚ ਆਨੰਦ ਕਾਰਜ ਦੀ ਰਸਮ ਹੋਈ। ਬੇਹੱਦ ਸਾਦੇ ਢੰਗ ਨਾਲ ਹੋਏ ਨਵਜੀਤ ਦੇ ਵਿਆਹ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਵਿਆਹ ਵਿਚ ਸ਼ਾਮਲ ਹੋਏ। ਇਸ ਵਿਆਹ ਵਿਚ ਆਈਆਂ ਸਾਰੀਆਂ ਸਖਸ਼ੀਅਤਾਂ ਨੇ ਪੰਗਤ ਵਿਚ ਬੈਠ ਕੇ ਲੰਗਰ ਛਕਿਆ ਤੇ ਨਵੀਂ ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਪੰਜਾਬ ਦੇ ਗਵਰਨਰ ਬਨਵਾਰੀ ਨਾਲ ਪੁਰੋਹਿਤ ਵੀ ਖ਼ਾਸ ਤੌਰ ‘ਤੇ ਪਹੁੰਚੇ।
ਇਸ ਵਿਆਹ ਦੀ ਖਾਸੀਅਤ ਇਹ ਵੀ ਰਹੀ ਹੈ ਕਿ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਵਿਸ਼ੇਸ਼ ਤੌਰ ‘ਤੇ ਕਿਹਾ ਹੋਇਆ ਸੀ ਕਿ ਕੋਈ ਵੀ ਬਹੁਤਾ ਤਾਮ-ਝਾਮ ਨਹੀਂ ਕਰਨਾ ਜਿਸ ਕਰ ਕੇ ਸਿਰਫ਼ ਗੁਰਦੁਆਰਾ ਸਾਹਿਬ ਵਿਚ ਦਾ ਸਾਦਾ ਲੰਗਰ ਤਿਆਰ ਕਰਵਾਇਆ ਗਿਆ ਤੇ ਸਾਰਿਆਂ ਨੇ ਬਕਾਇਦਾ ਪੰਗਤ ਵਿਚ ਬੈਠ ਕੇ ਲੰਗਰ ਛਕਿਆ।ਦੱਸਣਯੋਗ ਹੈ ਕਿ ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਡਿਪਟੀ ਉਪ ਮੁੱਖ ਮੰਤਰੀ ਓਪੀ ਸੋਨੀ, ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਆਦਿ ਸਾਰੇ ਆਗੂ ਸ਼ਾਮਲ ਹੋਏ।
ਕਾਂਗਰਸ ਪ੍ਰਧਾਨ ਨਹੀਂ ਆਏ ਨਜ਼ਰ ਵਿਆਹ ‘ਚ
ਨਵੇਂ ਬਣੇ ਸੀਐੱਮ ਚਰਨਜੀਤ ਚੰਨੀ ਦੇ ਨਾਲ-ਨਾਲ ਦਿਖਾਈ ਦੇਣ ਵਾਲੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਦੇ ਪੁੱਤ ਦੇ ਵਿਆਹ ਵਿਚ ਕਿਤੇ ਵੀ ਨਜ਼ਰ ਨਹੀਂ ਆਏ।