ਨਵੀਂ ਦਿੱਲੀ-ਸੀਨੀਅਰ ਆਈਪੀਐੱਸ ਅਧਿਕਾਰੀ ਸੁਨੀਲ ਕੁਮਾਰ ਝਾਅ ਨੂੰ ਕੇਂਦਰੀ ਰਿਜ਼ਰਵ ਪੁਲੀਸ ਫੋਰਸ (ਸੀਆਰਪੀਐੱਫ) ਦਾ ਸਪੈਸ਼ਲ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਝਾਅ 1993 ਬੈਚ ਦੇ ਬਿਹਾਰ ਕੇਡਰ ਦੇ ਆਈਪੀਐੱਸ ਅਧਿਕਾਰੀ ਹਨ। ਅਮਲਾ ਮੰਤਰਾਲੇ ਵੱਲੋਂ ਜਾਰੀ ਹੁਕਮ ਮੁਤਾਬਕ ਕੈਬਨਿਟ ਦੀ ਨਿਯੁਕਤੀਆਂ ਬਾਰੇ ਕਮੇਟੀ ਨੇ ਝਾਅ ਦੀ ਸੀਆਰਪੀਐੱਫ ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਵਜੋਂ ਨਿਯੁਕਤੀ ਨੂੰ ਉਨ੍ਹਾਂ ਦੀ ਸੇਵਾਮੁਕਤੀ ਦੀ ਤਰੀਕ 31 ਜਨਵਰੀ 2027 ਤੱਕ ਪ੍ਰਵਾਨਗੀ ਦਿੱਤੀ ਹੈ।
previous post