62.42 F
New York, US
April 23, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੁਖਜਿੰਦਰ ਸਿੰਘ ਰੰਧਾਵਾ ਨੇ ਈਡੀ  ਵੱਲੋਂ ਸੁਖਪਾਲ ਖਹਿਰਾ ਦੀ  ਪ੍ਰਾਪਰਟੀ ਅਟੈਚ ਕਰਨ ਦੀ ਕੀਤੀ ਨਿੰਦਾ 

ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸਰਦਾਰ ਸੁਖਪਾਲ ਸਿੰਘ ਖਹਿਰਾ ਦੀ ਚੰਡੀਗੜ੍ਹ ਵਿਚਲੀ ਪ੍ਰਾਪਰਟੀ ਈਡੀ ਵੱਲੋਂ ਅਟੈਚ ਕਰਨ ਦੀ ਨਿੰਦਾ ਕਰਦੇ ਹੋਏ ਇਸ ਨੂੰ ਬਦਲੇ ਦੀ ਕਾਰਵਾਈ ਕਰਾਰ ਦਿੱਤਾ ਹੈ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਚੜ੍ਹਦੀ ਕਲਾ ਵੇਖ ਕਿ ਭਾਜਪਾ ਦੇ ਇਸ਼ਾਰਿਆਂ ਤੇ ਈਡੀ ਕਦੇ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ  ਭੁਪੇਸ਼ ਬਘੇਲ ਅਤੇ ਕਦੇ ਸੁਖਪਾਲ ਸਿੰਘ ਖਹਿਰਾ ਨੂੰ ਪ੍ਰੇਸ਼ਾਨ ਕਰ ਰਹੀ ਹੈ ਪਰ ਕਾਂਗਰਸ ਪਾਰਟੀ ਭਾਜਪਾ ਅਤੇ ਈਡੀ ਦੇ ਅਜਿਹੇ ਹੱਥਕੰਡਿਆਂ ਤੋਂ ਡਰਨ ਵਾਲੀ ਨਹੀਂ । ਤੇ  ਆਪਣੇ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਭੁਪੇਸ਼ ਬਘੇਲ ਅਤੇ ਸੁਖਪਾਲ ਸਿੰਘ ਖਹਿਰਾ ਨਾਲ ਡੱਟ ਕਿ ਚਟਾਨ ਵਾਂਗ ਖੜੇਗੀ

 

Related posts

ਟੈਕਸਾਸ ‘ਚ Imelda ਤੂਫਾਨ ਦਾ ਕਹਿਰ, 2 ਲੋਕਾਂ ਦੀ ਮੌਤ

On Punjab

ਸਟੱਡੀ ਵੀਜ਼ਾ ‘ਤੇ ਕੈਨੇਡਾ ਪੜ੍ਹਨ ਗਏ ਪੰਜਾਬੀ ਵਿਦਿਆਰਥੀ ਦੀ ਹਾਰਟ ਅਟੈਕ ਨਾਲ ਮੌਤ

On Punjab

ਚੈਂਪੀਅਨਜ਼ ਟਰਾਫੀ 2025: ਲੰਮੇ ਅਰਸੇ ਬਾਅਦ ਮੇਜ਼ਬਾਨੀ ਲਈ ਤਿਆਰ ਪਾਕਿਸਤਾਨ

On Punjab