ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਹਲਕਾ ਪੁਲਥ ਤੋਂ ਵਿਧਾਇਕੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਤਰਨਤਾਰਨ ਵਿਚ ਪ੍ਰੈੱਸ ਕਾਨਫ਼ਰੰਸ ਦੌਰਾਨ ਖਹਿਰਾ ਨੇ ਕਿਹਾ ਕਿ ਭੁਲੱਥ ਹਲਕੇ ਦੇ ਲੋਕਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਅਹੁਦੇ ਤੋਂ ਅਸਤੀਫਾ ਪੰਜਾਬ ਦੇ ਸਪੀਕਰ ਨੂੰ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੀ.ਡੀ.ਏ. ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਕਾਂਗਰਸ ਅਤੇ ਅਕਾਲੀ ਦਲ ਦੇ ਉਮੀਦਵਾਰ ਨੂੰ ਕਰਾਰੀ ਹਾਰ ਦੇਣਗੇ। ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਨ। ਪਰ ਪਾਰਟੀ ਨਾਲ ਕਲੇਸ਼ ਤੋਂ ਬਾਅਦ ਉਨ੍ਹਾਂ ਉਤੇ ਅਸਤੀਫਾ ਦੇਣ ਦਾ ਦਬਾਅ ਵਧਿਆ ਸੀ। ਆਮ ਆਦਮੀ ਪਾਰਟੀ ਨੇ ਇਸ ਸਬੰਧੀ ਸਪੀਕਰ ਨੂੰ ਮੰਗ ਪੱਤਰ ਵੀ ਦਿੱਤਾ ਸੀ ਤੇ ਕਿਹਾ ਸੀ ਕਿ ਖਹਿਰਾ ਹੁਣ ਉਨ੍ਹਾਂ ਦੀ ਪਾਰਟੀ ਦਾ ਹਿੱਸਾ ਨਹੀਂ ਰਹੇ, ਇਸ ਲ਼ਈ ਉਹ ਵਿਧਾਇਕੀ ਦੇ ਹੱਕਦਾਰ ਨਹੀਂ ਹਨ।
previous post