ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਕਾਗਜ਼ ਭਰਨਗੇ ਜਦਕਿ ਉਹਨਾਂ ਦੀ ਪਤਨੀ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਆਪਣੇ ਨਾਮਜ਼ਦਗੀ ਕਾਗਜ਼ ਬਠਿੰਡਾ ਵਿਖੇ ਦੁਪਹਿਰ ਇੱਕ ਵਜੇ ਦਾਖ਼ਲ ਕਰਨਗੇ।
ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ।ਇਸ ਦੌਰਾਨ ਬੀਬੀ ਜਗੀਰ ਕੌਰ ਵੀ ਪਹੁੰਚੇ ਸਨ।
ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਸ.ਪਰਕਾਸ਼ ਸਿੰਘ ਬਾਦਲ ਅੱਜ ਬਠਿੰਡਾ ਵਿਖੇ ਪਹੁੰਚ ਕੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਰਹੀ ਆਪਣੀ ਨੂੰਹ ਰਾਣੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਆਸ਼ੀਰਵਾਦ ਦੇਣਗੇ।