47.37 F
New York, US
November 21, 2024
PreetNama
ਰਾਜਨੀਤੀ/Politics

ਸੁਖਬੀਰ ਵੱਲੋਂ ਬੋਕਾਰੋ ‘ਚ ਸਿੱਖ ਕਤਲੇਆਮ ਦੇ ਕੇਸ ਮੁੜ ਖੋਲ੍ਹਣ ਦੀ ਅਪੀਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਤਵਾਰ ਨੂੰ ਝਾਰਖੰਡ ਦੇ ਮੁੱਖ ਮੰਤਰੀ ਰਘੂਬਰ ਦਾਸ ਨੂੰ ਅਪੀਲ ਕੀਤੀ ਹੈ ਕਿ ਉੁਹ 1984 ਵਿੱਚ ਬੋਕਾਰੋ ਅੰਦਰ ਹੋਏ ਸਿੱਖ ਕਤਲੇਆਮ ਦੇ ਸਾਰੇ ਕੇਸਾਂ ਨੂੰ ਦੁਬਾਰਾ ਖੋਲ੍ਹਣ ਜਾਂ ਇਨ੍ਹਾਂ ਨੂੰ ਸੀਬੀਆਈ ਨੂੰ ਸੌਂਪ ਦੇਣ।

ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਐਲਾਨ ਕੀਤਾ ਹੈ ਕਿ ਅਕਾਲੀ ਦਲ ਕੇਸਾਂ ਦੇ ਅਧਿਐਨ ਲਈ ਸੁਪਰੀਮ ਕੋਰਟ ਦੇ ਵਕੀਲਾਂ ਦੀ ਟੀਮ ਭੇਜੇਗਾ ਤੇ ਉਸ ਤੋਂ ਬਾਅਦ ਇਸ ਮਾਮਲੇ ਨੂੰ ਉੱਚ ਪੱਧਰ ਉੱਤੇ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸੁਪਰੀਮ ਕੋਰਟ ਦੇ ਵਕੀਲਾਂ ਦੀ ਇੱਕ ਟੀਮ ਭੇਜੇਗਾ ਤਾਂ ਕਿ 1984 ਕਤਲੇਆਮ ਦੇ ਸਾਰੇ ਕੇਸਾਂ ਦਾ ਚੰਗੀ ਤਰ੍ਹਾਂ ਅਧਿਐਨ ਕੀਤਾ ਜਾ ਸਕੇ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਝਾਰਖੰਡ ਵਿੱਚ ਬੋਕਾਰੋ ਵਿਖੇ ਇੱਕ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ 1984 ਵਿੱਚ ਕਾਂਗਰਸੀ ਗੁੰਡਿਆਂ ਦੇ ਇਸ਼ਾਰੇ ਉੱਤੇ 100 ਤੋ ਵੱਧ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਮਨੁੱਖਤਾ ਵਿਰੁੱਧ ਕੀਤੇ ਇਸ ਸੰਗੀਨ ਅਪਰਾਧ ਲਈ ਹੁਣ ਤਕ ਇੱਕ ਵੀ ਦੋਸ਼ੀ ਨੂੰ ਸਜ਼ਾ ਨਹੀਂ ਦਿੱਤੀ ਗਈ ਹੈ। ਉਨ੍ਹਾਂ ਝਾਰਖੰਡ ਦੇ ਮੁੱਖ ਮੰਤਰੀ ਨੂੰ 1984 ਦੇ ਸਾਰੇ ਕੇਸਾਂ ਨੂੰ ਦੁਬਾਰਾ ਖੋਲ੍ਹਣ ਵਾਸਤੇ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਨ ਦੀ ਅਪੀਲ ਕੀਤੀ ਤਾਂ ਕਿ ਸਾਰੇ ਕੇਸਾਂ ਦੀ ਮੁੜ ਜਾਂਚ ਕਰਕੇ ਕਿਸੇ ਤਰਕਸੰਗਤ ਨਤੀਜੇ ਉੱਤੇ ਪਹੁੰਚਿਆ ਜਾ ਸਕੇ।

ਇਸ ਦੇ ਨਾਲ ਹੀ ਉਨ੍ਹਾਂ ਸਿੱਖਾਂ ਉੱਤੇ ਹੋਏ ਸਾਰੇ ਅੱਤਿਆਚਾਰਾਂ ਦਾ ਇਨਸਾਫ ਲੈਣ ਲਈ ਸਾਰੀ ਸਿੱਖ ਸੰਗਤ ਨੂੰ ਅਕਾਲੀ ਦਲ ਦੇ ਝੰਡੇ ਹੇਠ ਇੱਕਜੁਟ ਹੋਣ ਦੀ ਅਪੀਲ ਕੀਤੀ।ਦਿੱਲੀ ਅਤੇ ਕਾਨਪੁਰ ਵਿਖੇ ਵਾਪਰੇ ਅਜਿਹੇ ਕੇਸਾਂ ਬਾਰੇ ਬੋਲਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਐਨਡੀਏ ਦੀ ਸਰਕਾਰ ਵੱਲੋਂ ਸੱਜਣ ਕੁਮਾਰ ਵਰਗੇ ਵੱਡੇ ਦੋਸ਼ੀਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ ਅਤੇ ਜਗਦੀਸ਼ ਟਾਈਟਲਰ ਅਤੇ ਕਮਲ ਨਾਥ ਵਰਗਿਆਂ ਖ਼ਿਲਾਫ ਚੱਲਦੇ ਕੇਸਾਂ ਦਾ ਤੇਜ਼ੀ ਨਾਲ ਨਿਬੇੜਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਦ ਤਕ ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਇਸ ਘਿਨੌਣੇ ਅਪਰਾਧ ਲਈ ਅਦਾਲਤਾਂ ਵੱਲੋਂ ਸਖ਼ਤ ਸਜ਼ਾ ਨਹੀਂ ਦਿੱਤੀ ਜਾਂਦੀ, ਸਿੱਖਾਂ ਦੇ ਮਨ ਵਿਚੋਂ ਗੁੱਸਾ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਹਰ ਪੀੜਤ ਪਰਿਵਾਰ ਦੀ ਲੜਾਈ ਲੜਾਂਗੇ ਅਤੇ ਉਹਨਾਂ ਨੂੰ ਹਰ ਕੀਮਤ ਉੱਤੇ ਇਨਸਾਫ ਦਿਵਾਇਆ ਜਾਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਅਕਾਲੀ ਦਲ ਪ੍ਰਧਾਨ ਨੇ ਬੋਕਾਰੋ ਦੀ ਸਿੱਖ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਸਮਾਗਮਾਂ ਵਿਚ ਭਾਗ ਲੈਣ ਲਈ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਆਉਣ ਦੀ ਅਪੀਲ ਕੀਤੀ।

Related posts

80 ਸਾਲ ਦੀ ਉਮਰ ‘ਚ ਨਵੀਂ ਪਾਰੀ ! ਕੈਪਟਨ ਅਮਰਿੰਦਰ ਭਾਜਪਾ ‘ਚ ਸ਼ਾਮਲ, ਸਾਬਕਾ ਡਿਪਟੀ ਸਪੀਕਰ ਸਣੇ ਇਨ੍ਹਾਂ ਸਾਬਕਾ ਵਿਧਾਇਕਾਂ ਨੇ ਲਈ ਮੈਂਬਰਸ਼ਿਪ

On Punjab

ਰਾਹੁਲ ਗਾਂਧੀ ਦਾ ਮੋਦੀ ‘ਤੇ ਵੱਡਾ ਸਿਆਸੀ ਹਮਲਾ, ਬੇਰੁਜ਼ਗਾਰੀ ‘ਰਾਸ਼ਟਰੀ ਆਫ਼ਤ’ ਕਰਾਰ

On Punjab

ਮੁੰਬਈ ਦੇ ਕਾਲਜ ਵਿਚ ਹਿਜਾਬ ਪਾਉਣ ’ਤੇ ਰੋਕ ਖ਼ਿਲਾਫ਼ ਦਾਇਰ ਪਟੀਸ਼ਨ ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ

On Punjab