ਅਕਾਲੀ ਦਲ ਦੇ ਪ੍ਰਧਾਨ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਵਤਾਰ ਸਿੰਘ ਕਾਲਕਾ ਜੀ ਤੇ ਉਹਨਾਂ ਦੇ ਵੱਡੀ ਗਿਣਤੀ ਵਿਚ ਸਮਰਥਕਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਦੋਂ ਪੰਜਾਬੀਆਂ ਦਾ ਵਿਸ਼ਵਾਸ ਗੁਆ ਲਿਆ ਸੀ ਜਦੋਂ ਉਹਨਾਂ ਆਪਣੀ ਮਾਂ ਦੀ ਸਹੁੰ ਚੁੱਕੀ ਸੀ ਕਿ ਉਹ ਸ਼ਰਾਬ ਨਹੀਂ ਪੀਣਗੇ ਪਰ ਉਹਨਾਂ ਸ਼ਰਾਬ ਪੀਣੀ ਨਹੀਂ ਛੱਡੀ। ਉਹਨਾਂ ਦੱਸਿਆ ਕਿ ਉਹ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਇਸ ਤਰੀਕੇ ਪਬਲੀਸਿਟੀ ਸ਼ੋਅ ਕਰ ਕੇ ਆਪਣੇ ਕੀਤੇ ਪਾਪ ਨਹੀਂ ਧੋ ਸਕਦੇ। ਉਹਨਾਂ ਕਿਹਾ ਕਿ ਅਜਿਹਾ ਕਰਨ ਦੀ ਬਜਾਏ ਭਗਵੰਤ ਮਾਨ ਨੂੰ ਆਪ ਸ਼ਰਾਬ ਛੱਡ ਕੇ ਬੱਚਿਆਂ ਲਈ ਉਦਾਹਰਦ ਪੇਸ਼ ਕਰਨੀ ਚਾਹੀਦੀ ਹੈ ਕਿਉਂਕਿ ਉਹ ਪਹਿਲਾਂ ਹੀ ਜਰਮਨੀ ਵਿਚ ਸ਼ਰਾਬ ਵਿਚ ਰੱਜੇ ਹੋਣ ਕਾਰਨ ਜਹਾਜ਼ ਵਿਚੋਂ ਉਤਾਰੇ ਜਾਣ ਨਾਲ ਦੇਸ਼ ਤੇ ਪੰਜਾਬੀਆਂ ਦੇ ਅਕਸ ਨੂੰ ਢਾਹ ਲਗਾ ਚੁੱਕੇ ਹਨ।
ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਜਿਥੇ ਕਾਰਵਾਈ ਦੀ ਲੋੜ ਹੈ, ਉਥੇ ਕਾਰਵਾਈ ਕਰਨ। ਉਹਨਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਇਸ ਕਰ ਕੇ ਜ਼ਿਆਦਾ ਵੱਧ ਗਿਆ ਕਿਉਂਕਿ ਆਪ ਵਿਧਾਇਕ ਡਰੱਗ ਮਾਫੀਆ ਤੋਂ ਮਹੀਨੇ ਲੈ ਰਹੇ ਹਨ। ਉਹਨਾਂ ਕਿਹਾ ਕਿ ਫੀਲਡ ਵਿਚਲੇ ਪੁਲਿਸ ਅਫਸਰਾਂ ਨੂੰ ਵਿਸ਼ੇਸ਼ ਹਦਾਇਤਾਂ ਹਨ ਕਿ ਉਹ ਨਸ਼ਾ ਕਾਰੋਬਾਰ ਵਿਚ ਲੱਗੇ ਸਰਗਨਾ ਖਿਲਾਫ ਕੋਈ ਕਾਰਵਾਈ ਨਾ ਕਰਨ। ਉਹਨਾਂ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਨਸ਼ੇ ਦੀ ਹੋਮ ਡਲੀਵਰੀ ਹੋ ਰਹੀ ਹੈ ਤੇ ਇਸ ਬੁਰਾਈ ਨੂੰ ਕੀਤੇ ਵਾਅਦੇ ਮੁਤਾਬਕ ਨਕੇਲ ਪਾਉਣ ਦੀ ਥਾਂ ਮੁੱਖ ਮੰਤਰੀ ਆਪਣੀਆਂ ਅਸਫਲਤਾਵਾਂ ’ਤੇ ਪਰਦਾ ਪਾਉਣ ਵਾਸਤੇ ਇਸ ਤਰੀਕੇ ਦੇ ਪਬਲੀਸਿਟੀ ਸਟੰਟ ਕਰਨ ਵਿਚ ਲੱਗੇ ਹਨ।
ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੂੰ ਇਹ ਵੀ ਜਵਾਬ ਦੇਣਾ ਪਵੇਗਾ ਕਿ ਉਹ ਪੰਜਾਬ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਉਸ ਬਿਆਨ ’ਤੇ ਕਿਉਂ ਚੁੱਪ ਹਨ ਜਿਸ ਵਿਚ ਉਹਨਾਂ ਨੇ ਐਸ ਵਾਈ ਐਲ ਨਹਿਰ ਦੇ ਪਾਣੀਆਂ ’ਤੇ ਹਰਿਆਣਾ ਦੇ ਹੱਕ ਨੂੰ ਵਾਜਬ ਠਹਿਰਾਇਆ ਹੈ। ਉਹਨਾਂ ਕਿਹਾ ਕਿ ਨਾ ਸਿਰਫ ਮੁੱਖ ਮੰਤਰੀ ਚੁੱਪ ਹਨ ਬਲਕਿ ਉਹਨਾਂ ਨੇ ਨਾ ਤਾਂ ਐਮ ਪੀ ਨੂੰ ਸਸਪੈਂਡ ਕਰਨ ਦੀ ਮੰਗ ਕੀਤੀ ਹੈ ਤੇ ਨਾ ਹੀ ਰਾਜ ਸਭਾ ਤੋਂ ਉਹਨਾਂ ਦਾ ਅਸਤੀਫਾ ਮੰਗਿਆ ਹੈ। ਇਸ ਤੋਂ ਪਤਾ ਚਲਦਾ ਹੈ ਕਿ ਭਗਵੰਤ ਮਾਨ ਅਸਲ ਵਿਚ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਨੂੰ ਦੇਣ ਦੀ ਸਾਜ਼ਿਸ਼ ਵਿਚ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਰਲੇ ਹੋਏ ਹਨ ਅਤੇ ਉਹ ਪੰਜਾਬੀਆਂ ਨੂੰ ਮੂਰਖ ਬਣਾਉਣ ਵਾਸਤੇ ਬਹਿਸ ਦਾ ਰੌਲਾ ਪਾ ਰਹੇ ਹਨ।
ਇਸ ਦੌਰਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਦਿੱਲੀ ਦੇ ਆਗੂਆਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਪਾਰਟੀਆਂ ਜੋ ਪਾਰਟੀ ਨੂੰ ਛੱਡ ਗਏ ਹਨ, ਨੂੰ ਅਪੀਲ ਕੀਤੀ ਕਿ ਉਹ ਪਾਰਟੀ ਵਿਚ ਮੁੜ ਵਾਪਸ ਆ ਜਾਣ। ਉਹਨਾਂ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਉਹਨਾਂ ਦੀ ਪਛਾਣ ਕਰਨ ਜਿਹਨਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਪਾਰਟੀ ਦੀ ਟਿਕਟ ’ਤੇ ਜਿੱਤ ’ਤੇ ਅਕਾਲੀ ਦਲ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਹਨਾਂ ਕਿਹਾ ਕਿ ਇਹ ਲੋਕ ਉਹਨਾਂ ਦੇ ਹੱਥਾਂ ਵਿਚ ਖੇਡ ਰਹੇ ਹਨ ਜੋ ਆਪਣੇ ਰਾਜ ਨੂੰ ਮਜ਼ਬੂਤ ਕਰਨ ਵਾਸਤੇ ਵੱਖ-ਵੱਖ ਧਰਮਾਂ ਦੇ ਲੋਕਾਂ ਵਿਚ ਵੰਡੀਆਂ ਪਾਉਣਾ ਚਾਹੁੰਦੇ ਹਨ।
ਸੀਨੀਅਰ ਆਗੂ ਅਵਤਾਰ ਸਿੰਘ ਕਾਲਕਾ ਨੇ ਦੱਸਿਆ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਿੱਲੀ ਵਿਚ ਲਗਾਤਾਰ ਸਿੱਖ ਕੌਮ ਦੇ ਹਿੱਤਾਂ ਖਿਲਾਫ ਕੰਮ ਕਰ ਰਹੇ ਹਨ ਤੇ ਇਸੇ ਕਾਰਨ ਉਹਨਾਂ ਆਮ ਆਦਮੀ ਪਾਰਟੀ ਛੱਡੀ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਆਪ ਦਿੱਲੀ ਵਿਚ ਸਿੱਖ ਧਾਰਮਿਕ ਵਰ੍ਹੇਗੰਢਾਂ ਮਨਾਉਣ ਦੇ ਰਾਹ ਵਿਚ ਰੁਕਾਵਟ ਬਣੇ ਹਨ ਤੇ ਉਹ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਰਾਹ ਵਿਚ ਰੁਕਾਵਟ ਬਣੇ ਹੋੲ ਹਨ। ਇਸ ਮੌਕੇ ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ ਵੀ ਹਾਜ਼ਰ ਸਨ।