47.37 F
New York, US
November 21, 2024
PreetNama
ਖਾਸ-ਖਬਰਾਂ/Important News

ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤਣ ’ਤੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਨੁੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੀ ਜਿੱਤ ਦੀ ਵਧਾਈ ਦਿੱਤੀ ਤੇ ਉਹਨਾਂ ਨੂੰ ਪਾਰਟੀ ਵੱਲੋਂ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ।

ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਸਹੀ ਲੋਕਤੰਤਰੀ ਭਾਵਨਾ ਮੁਤਾਬਕ ਦਿੱਤੇ ਲੋਕਾਂ ਦੇ ਫਤਵੇ ਅੱਗੇ ਸੀਸ ਨਿਵਾਉਂਦੇ ਹਾਂ ਤੇ ਸਾਨੂੰ ਵਿਸ਼ਵਾਸ ਹੈ ਕਿ ਸਰਦਾਰ ਮਾਨ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੀ ਸੰਸਦ ਵਿਚ ਆਵਾਜ਼ ਬੁਲੰਦ ਕਰਨਗੇ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਹ ਸੰਸਦੀ ਜ਼ਿਮਨੀ ਚੋਣ ਸਿਧਾਂਤਾ ਦੇ ਆਧਰਾ ’ਤੇ ਲੜੀ ਸੀ ਤੇ ਪਾਰਟੀ ਸਿਧਾਂਤਾਂ ਲਈ ਹਮੇਸ਼ਾ ਡਟੀ ਰਹੇਗੀ। ਉਹਨਾਂ ਕਿਹਾ ਕਿ ਅਸੀਂ ਸਾਰੀਆਂ ਪੰਥਕ ਧਿਰਾਂ ਦੇ ਨਾਲ ਰਲ ਕੇ ਬੰਦੀ ਸਿੰਘਾਂ ਦੇ ਪਰਿਵਾਰ ਵਿਚੋਂ ਉਮੀਦਵਾਰ ਖੜ੍ਹਾ ਕੀਤਾ ਸੀ। ਉਹਨਾਂ ਕਿਹਾ ਕਿ ਇਹ ਇਕ ਸਿਧਾਂਤਕ ਲੜਾਈ ਸੀ। ਅਸੀਂ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਬਿਨਾਂ ਪੈਰੋਲ ਤੋਂ 28 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ, ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਜਾਰੀ ਰੱਖਾਂਗੇ। ਉਹਨਾਂ ਕਿਹਾ ਕਿ ਇਕ ਹੋਰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਜਿਹਨਾਂ ਦੀ ਰਿਹਾਈ ਲਈ ਪ੍ਰਵਾਨਗੀ ਮਿਲਣ ਦੇ ਬਾਵਜੂਦ ਵੀ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ 7 ਮਹੀਨਿਆਂ ਤੋਂ ਰਿਹਾਈ ਦਸਤਾਵੇਜ਼ਾਂ ’ਤੇ ਹਸਤਾਖ਼ਰ ਨਾ ਕਰਨ ਕਾਰਨ ਉਹਨਾਂ ਦੀ ਰਿਹਾਈ ਨਹੀਂ ਹੋ ਰਹੀ। ਉਹਨਾਂ ਕਿਹਾ ਕਿ ਇਹਨਾਂ ਦੋਵੇਂ ਬੰਦੀ ਸਿੰਘਾਂ ਦੇ ਨਾਲ ਨਾਲ ਹੋਰ ਜਿਹੜੇ ਵੀ ਆਪਣੀ ਉਮਰ ਕੈਦ ਦੀ ਸਜ਼ਾ ਪੂਰੀ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਕੈਦ ਹਨ, ਦੀ ਰਿਹਾਈ ਤੁਰੰਤ ਹੋਣੀ ਚਾਹੀਦੀ ਹੈ।

Related posts

H1-B Visa ਦੇ ਨਿਯਮਾਂ ‘ਚ ਬਦਲਾਅ, ਨੀਤੀ ਖਿਲਾਫ ਕੋਰਟ ਪਹੁੰਚੇ 174 ਭਾਰਤੀ

On Punjab

ਚੀਨੀ ਸਰਹੱਦ ‘ਤੇ ਵੀ ਖ਼ਤਰਾ, ਅਤਿ ਆਧੁਨਿਕ ਅਮਰੀਕੀ ਹਥਿਆਰ ਤਾਇਨਾਤ

On Punjab

PM ਮੋਦੀ ਦੇ ਕੇਰਲ ਦੌਰੇ ਦੌਰਾਨ ਆਤਮਘਾਤੀ ਹਮਲੇ ਦੀ ਧਮਕੀ, ਪੁਲਿਸ ਜਾਂਚ ‘ਚ ਜੁਟੀ

On Punjab