Mamata Banerjee SC Petition: ਕੋਲਕਾਤਾ: ਨਾਗਰਿਕਤਾ ਸੋਧ ਕਾਨੂੰਨ ਅਤੇ ਸ਼ਹਿਰੀਆਂ ਬਾਰੇ ਕੌਮੀ ਰਜਿਸਟਰ ਖਿਲਾਫ਼ ਸੰਯੁਕਤ ਰਾਸ਼ਟਰ ਦੀ ਨਿਗਰਾਨੀ ਵਿੱਚ ਦੇਸ਼ ਭਰ ਵਿੱਚ ਰਾਏਸ਼ੁਮਾਰੀ ਕਰਾਉਣ ਲਈ ਬਾਰੇ ਬਿਆਨ ਦੇਣ ਤੇ ਮਮਤਾ ਬੈਨਰਜੀ ਨੂੰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉੁਣ ਲਈ ਸੁਪਰੀਮ ਕੋਰਟ ਵਿੱਚ ਇਕ ਅਰਜ਼ੀ ਦਾਇਰ ਕੀਤੀ ਗਈ ਹੈ । ਦਰਅਸਲ, ਇਹ ਅਰਜ਼ੀ ਇੱਕ ਪੱਤਰਕਾਰ ਵੱਲੋਂ ਦਿੱਤੀ ਗਈ ਹੈ ।
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ.ਆਰ.ਸੀ. ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਸੀ ਕਿ ਜੇਕਰ ਭਾਜਪਾ ਵਿੱਚ ਹਿੰਮਤ ਹੈ ਤਾਂ ਉਹ ਸੰਯੁਕਤ ਰਾਸ਼ਟਰ ਦੀ ਨਿਗਰਾਨੀ ਵਿੱਚ CAA ਅਤੇ NRC ਬਾਰੇ ਰਾਏਸ਼ੁਮਾਰੀ ਕਰਾਵੇ । ਉਨ੍ਹਾਂ ਕਿਹਾ ਸੀ ਕਿ ਜੇਕਰ ਭਾਜਪਾ ਰਾਏਸ਼ੁਮਾਰੀ ਵਿੱਚ ਹਾਰ ਜਾਂਦੀ ਹੈ ਤਾਂ ਉਸ ਨੂੰ ਹਕੂਮਤ ਤੋਂ ਵੀ ਅਸਤੀਫਾ ਦੇਣਾ ਪਵੇਗਾ ।

ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਕੋਲ ਬਹੁਮਤ ਹੈ, ਇਸ ਲਈ ਉਹ ਸਭ ਨੂੰ ਡਰਾ ਨਹੀਂ ਸਕਦੇ ।
ਦੱਸ ਦੇਈਏ ਕਿ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਮਮਤਾ ਦਾ ਬਿਆਨ ਭਾਰਤੀ ਸੰਵਿਧਾਨ ਦੇ ਵਿਰੁੱਧ ਹੈ । ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਬਿਆਨ ਤੋਂ ਇਹ ਵੀ ਸਿੱਧ ਹੁੰਦਾ ਹੈ ਕਿ ਉਹ ਦੇਸ਼ ਦੀ ਏਕਤਾ ਅਤੇ ਅਖੰਡਤਾ ਵਿੱਚ ਯਕੀਨ ਨਹੀਂ ਰੱਖਦੀ ।