ਨਵੀਂ ਦਿੱਲੀ-ਸੁਪਰੀਮ ਕੋਰਟ ਕੋਰਟ ਨੇ 29 ਜਨਵਰੀ ਨੂੰ ਮਹਾਕੁੰਭ ਵਿਚ ਮਚੀ ਭਗਦੜ, ਜਿਸ ਵਿਚ ਘੱਟੋ-ਘੱਟ 30 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ, ਨੂੰ ਭਾਵੇਂ ‘ਮੰਦਭਾਗੀ’ ਦੱਸਿਆ, ਪਰ ਕੋਰਟ ਨੇ ਇਸ ਘਟਨਾ ਦੇ ਹਵਾਲੇ ਨਾਲ ਸ਼ਰਧਾਲੂੂਆਂ ਦੀ ਸੁਰੱਖਿਆ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ ਦੀ ਮੰਗ ਕਰਦੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਤੋਂ ਨਾਂਹ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਪਟੀਸ਼ਨਰ ਨੂੰ ਅਲਾਹਾਬਾਦ ਹਾਈ ਕੋਰਟ ਦਾ ਦਰ ਖੜਕਾਉਣ ਲਈ ਕਿਹਾ ਹੈ। ਚੀਫ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਸੰੰਜੈ ਕੁਮਾਰ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕਿਹਾ, ‘‘ਇਹ ਬਹੁਤ ਮੰਦਭਾਗੀ ਘਟਨਾ ਹੈ, ਜੋ ਚਿੰਤਾ ਵਾਲੀ ਗੱਲ ਹੈ। ਪਰ ਤੁਸੀਂ ਅਲਾਹਾਬਾਦ ਹਾਈ ਕੋਰਟ ਵਿੱਚ ਜਾਓ।’’