50.14 F
New York, US
March 15, 2025
PreetNama
ਰਾਜਨੀਤੀ/Politics

ਸੁਮੇਧ ਸੈਣੀ ਦੀ ਜ਼ਮਾਨਤ ਬਾਰੇ ਫੈਸਲਾ ਰਾਖਵਾਂ

ਚੰਡੀਗੜ੍ਹ: ਮੁਲਤਾਨੀ ਲਾਪਤਾ ਕੇਸ ਸਬੰਧੀ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਦੋ ਅਰਜ਼ੀਆਂ ਦੀ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਵਕੀਲਾਂ ਦੀਆਂ ਦਲੀਲਾਂ ਸੁਣਨ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਜੱਜ ਫਤਹਿਦੀਪ ਸਿੰਘ ਇਸ ‘ਤੇ ਫ਼ੈਸਲਾ ਕੱਲ੍ਹ ਮੰਗਲਵਾਰ ਨੂੰ ਸੁਣਾਉਣਗੇ।

ਦੱਸ ਦਈਏ ਕਿ ਸੁਮੇਧ ਸੈਣੀ ਨੇ ਹਾਈਕੋਰਟ ਵਿੱਚ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਧਾਰਾ 302 ਤਹਿਤ ਕੇਸ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਲਾਈ ਸੀ। ਇਸ ਤੋਂ ਇਲਾਵਾ ਦੂਜੀ ਅਰਜ਼ੀ ਵਿੱਚ ਬਲਵੰਤ ਸਿੰਘ ਮੁਲਤਾਨੀ ਲਾਪਤਾ ਮਾਮਲੇ ਦੀ ਜਾਂਚ ਪੰਜਾਬ ਦੀ ਬਾਹਰਲੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ।

ਸੈਣੀ ਇਸ ਵੇਲੇ ਰੂਪੋਸ਼ ਹੈ। ਪੁਲਿਸ ਉਸ ਦੀ ਭਾਲ ਵਿੱਚ ਕਈ ਰਾਜਾਂ ਵਿੱਚ ਛਾਪੇ ਮਾਰ ਰਹੀ ਹੈ। ਸਾਬਕਾ ਡੀਜੀਪੀ ਸੁਮੇਧ ਖਿਲਾਫ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਚੰਡੀਗੜ੍ਹ ਪੁਲਿਸ ਦੇ ਦੋ ਸਾਬਕਾ ਅਫਸਰਾਂ ਵੱਲੋਂ ਵਾਅਦ ਮਾਫ ਗਵਾਹ ਬਣਨ ਮਗਰੋਂ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ।

ਇਸ ਮਗਰੋਂ ਸੈਣੀ ਖਿਲਾਫ ਕੇਸ ਵਿੱਚ ਧਾਰਾ 302 ਜੋੜ ਦਿੱਤੀ ਹੈ। ਸੈਣੀ ਨੇ ਹਾਈਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਹਾਈਕੋਰਟ ਦੇ ਮੁੱਖ ਜੱਜ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਸੁਣਵਾਈ ਲਈ ਜਸਟਿਸ ਫਤਿਹਦੀਪ ਸਿੰਘ ਦੇ ਸਿੰਗਲ ਬੈਂਚ ਕੋਲ ਭੇਜਿਆ ਸੀ। ਇਸ ਤੋਂ ਪਹਿਲਾਂ ਇਹ ਮਾਮਲਾ ਜਸਟਿਸ ਸੁਵੀਰ ਸਹਿਗਲ ਦੇ ਬੈਂਚ ਕੋਲ ਸੀ ਪਰ ਬੀਤੇ ਦਿਨੀਂ ਉਨ੍ਹਾਂ ਨੇ ਅਚਾਨਕ ਸਾਬਕਾ ਪੁਲਿਸ ਮੁਖੀ ਦੇ ਕੇਸ ਤੋਂ ਖ਼ੁਦ ਨੂੰ ਅਲੱਗ ਕਰ ਲਿਆ ਸੀ।

Related posts

ਪੰਜਾਬ ਦੀ ਸਿਆਸਤ ‘ਚ ਧਮਾਕਾ; ਪ੍ਰਤਾਪ ਬਾਜਵਾ ਦੇ ਭਰਾ ਸਮੇਤ ਦੋ ਵਿਧਾਇਕ ਭਾਜਪਾ ‘ਚ ਸ਼ਾਮਲ

On Punjab

ਮੋਦੀ ਸਰਕਾਰ ਦਾ ਵੱਡਾ ਕਦਮ, ਸੱਤ ਲੱਖ ਆਸਾਮੀਆਂ ‘ਤੇ ਕੀਤੀ ਜਾਵੇਗੀ ਭਰਤੀ

On Punjab

ਬੇਨਾਮੀ ਜਾਇਦਾਦ ਮਾਮਲਾ : ਰਾਬਰਟ ਵਾਡਰਾ ਦੇ ਘਰ ’ਚ ਦੂਜੇ ਦਿਨ ਵੀ ਪਹੁੰਚ ਆਈਟੀ ਵਿਭਾਗ ਦੇ ਅਧਿਕਾਰੀ

On Punjab