70.83 F
New York, US
April 24, 2025
PreetNama
ਖੇਡ-ਜਗਤ/Sports News

ਸੁਰਜੀਤ ਹਾਕੀ ਕੋਚਿੰਗ ਕੈਂਪ ਤੋਂ ਪ੍ਰਭਾਵਿਤ ਹੋਏ ਰਾਜਪਾਲ

ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਪੰਜਾਬ ਦੇ ਰਾਜਪਾਲ ਸਥਾਨਕ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਸੁਰਜੀਤ ਹਾਕੀ ਕੋਚਿੰਗ ਕੈਂਪ ਦੀ ਕਾਰਗੁਜ਼ਾਰੀ ਤੋਂ ਕਾਫ਼ੀ ਪ੍ਰਭਾਵਿਤ ਹੋਏ ਹਨ। ਸੁਰਜੀਤ ਹਾਕੀ ਸੁਸਾਇਟੀ ਦੇ ਸਕੱਤਰ ਇਕਬਾਲ ਸਿੰਘ ਸੰਧੂ ਅਤੇ ਜੁਆਇੰਟ ਸਕੱਤਰ ਰਣਬੀਰ ਸਿੰਘ ਟੁੱਟ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰ ਕੇ ਸੁਰਜੀਤ ਹਾਕੀ ਸੁਸਾਇਟੀ ਦੀਆਂ ਕੋਵਿਡ-19 ਦੌਰਾਨ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਅਨੁਸਾਰ 95 ਦਿਨਾਂ ਤੋਂ ਲਗਾਤਾਰ ਚਲ ਰਹੇ ਸੁਰਜੀਤ ਹਾਕੀ ਕੋਚਿੰਗ ਕੈਂਪ ‘ਚ 14 ਤੇ 19 ਉਮਰ ਵਰਗ ਦੇ 200 ਤੋਂ ਵੱਧ ਖਿਡਾਰੀਆਂ ਦੀ ਐਨੀ ਵੱਡੀ ਗਿਣਤੀ ਸ਼ਮੂਲੀਅਤ ਤੋਂ ਰਾਜਪਾਲ, ਪੰਜਾਬ ਬਹੁਤ ਪ੍ਰਭਾਵਿਤ ਹੋਏ ਹਨ। ਇਸ ਮੌਕੇ ਅਮਰੀਕਾ ਦੇ ਟੁੱਟ ਬ੍ਦਰਜ਼ ਵੱਲੋਂ ਸੁਰਜੀਤ ਹਾਕੀ ਕੋਚਿੰਗ ਕੈਂਪ ਦੇ ਖਿਡਾਰੀਆਂ ਨੂੰ ਹਰ ਰੋਜ਼ ਦਿੱਤੇ ਜਾਣ ਵਾਲੇ ਭਿੱਜੇ ਬਦਾਮ, ਸੁਰਜੀਤ ਹਾਕੀ ਟੂਰਨਾਮੈਂਟ ਨੂੰ ਪਿਛਲੇ ਸਾਲਾਂ ਵਿਚ ਜੇਤੂ ਟੀਮਾਂ ਨੂੰ ਲੱਖਾਂ ਰੁਪਏ ਦੇ ਨਕਦ ਇਨਾਮਾਂ ਤੋਂ ਇਲਾਵਾ ਉਨ੍ਹਾਂ ਵੱਲੋਂ ਪੰਜਾਬ ‘ਚ ਖੇਡਾਂ ਨੂੰ ਪ੍ਰਮੋਟ ਕਰਨ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਪੰਜਾਬ ਦੇ ਰਾਜਪਾਲ ਵੱਲੋਂ 37ਵੇਂ ਸੁਰਜੀਤ ਹਾਕੀ ਟੂਰਨਾਮੈਂਟ ‘ਚ ਸ਼ਾਮਲ ਹੋਣ ਦਾ ਸੱਦਾ ਪ੍ਰਵਾਨ ਕਰਦੇ ਹੋਏ ਸ਼ਾਮਲ ਹੋਣ ਦਾ ਭਰੋਸਾ ਵੀ ਦਿੱਤਾ ਹੈ।

Related posts

Health News : ਬਾਰਸ਼ ਦੇ ਮੌਸਮ ‘ਚ ਖਾਓ ‘ਛੱਲੀ’, ਅੱਖਾਂ ‘ਚ ਹੋਣ ਵਾਲੀਆਂ ਸਮੱਸਿਆਵਾਂ ਤੋਂ ਮਿਲੇਗੀ ਰਾਹਤ

On Punjab

ਰਿਸ਼ਭ ਪੰਤ ਨੇ ਤੋੜਿਆ ਧੋਨੀ ਦਾ ਰਿਕਾਰਡ

On Punjab

ਸਾਬਕਾ ਭਾਰਤੀ ਕ੍ਰਿਕਟਰ ਬੱਲੇਬਾਜ਼ ਵੀਬੀ ਚੰਦਰਸ਼ੇਖਰ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ

On Punjab