PreetNama
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਸੁਰੱਖਿਆ ਬਲਾਂ ਨੇ ਸਰਹੱਦੋਂ ਪਾਰ ਤਸਕਰੀ ਦੀ ਕੋਸ਼ਿਸ਼ ਕੀਤੀ ਨਾਕਾਮ, ਐਲ.ਓ.ਸੀ ਨੇੜੇ 5.5 ਕਿਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਜੰਮੂ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਸੋਮਵਾਰ ਨੂੰ ਦੋ ਸ਼ੱਕੀ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 5.50 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ। ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਨੌਸ਼ਹਿਰਾ ਸੈਕਟਰ ਤੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਹੈ।

ਦੋ ਮੁਲਜ਼ਮ ਗ੍ਰਿਫ਼ਤਾਰ-ਮੁਲਜ਼ਮਾਂ ਦੀ ਪਛਾਣ ਸਾਜਨ ਕੁਮਾਰ (25) ਅਤੇ ਸੁਭਾਸ਼ ਚੰਦਰ (36) ਵਜੋਂ ਹੋਈ ਹੈ। ਉਨ੍ਹਾਂ ਨੂੰ ਐਤਵਾਰ ਦੇਰ ਰਾਤ ਸ਼ੇਰ ਅਤੇ ਕਨੇਟੀ ਦੇ ਅਗਲੇ ਪਿੰਡਾਂ ਵਿੱਚ ਫ਼ੌਜ ਅਤੇ ਪੁਲਿਸ ਵੱਲੋਂ ਚਲਾਈ ਗਈ ਸਾਂਝੀ ਮੁਹਿੰਮ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ।

Related posts

ਮਸ਼ਹੂਰ ਰੈਪਰ ਦੇ Music Festival ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਭੱਜ-ਦੌੜ ‘ਚ 8 ਲੋਕਾਂ ਦੀ ਗਈ ਜਾਨ

On Punjab

ਪਾਕਿਸਤਾਨ ਦੀਆਂ ਜੇਲ੍ਹਾਂ ‘ਚ ਕੈਦ 261 ਭਾਰਤੀ

On Punjab

ਕਰਜ਼ਾਈ ਕਿਸਾਨ ਦੇ ਪੁੱਤਰ ਨੇ ਲਾਇਆ ਫਾਹਾ

Pritpal Kaur