ਨਵੀਂ ਦਿੱਲੀ: ਸੂਡਾਨ ਦੀ ਇੱਕ ਫੈਕਟਰੀ ਵਿੱਚ ਐਲਪੀਜੀ ਟੈਂਕਰ ਵਿਸਫੋਟ ਨਾਲ 18 ਭਾਰਤੀਆਂ ਦੀ ਮੌਤ ਹੋ ਗਈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਟਵੀਟ ਕਰਕੇ ਦੱਸਿਆ ਕਿ ਸੂਡਾਨ ਦੀ ਰਾਜਧਾਨੀ ਦੇ ਖਾਰਤੂਮ ਦੇ ਬਾਹਰੀ ਇਲਾਕੇ ਵਿੱਚ ਇਹ ਹਦਾਸਾ ਹੋਇਆ।ਉਨ੍ਹਾਂ ਕਿਹਾ ਕਿ 18 ਭਾਰਤੀ ਕਾਮਿਆਂ ਦੀ ਮੌਤ ਤੇ ਕੁਝ ਦੇ ਜ਼ਖ਼ਮੀ ਹੋਣ ਦੀ ਖਬਰ ਮਿਲੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਦੂਤਾਵਾਸ ਦੇ ਅਧਿਕਾਰੀ ਘਟਨਾ ਵਾਲੀ ਥਾਂ ਉੱਪਰ ਪਹੁੰਚ ਗਏ ਹਨ।24 ਘੰਟੇ ਐਮਰਜੈਂਸੀ ਹੈਲਪਲਾਈਨ ਸ਼ੁਰੂ ਕਰ ਦਿੱਤੀ ਗਈ ਹੈ। ਕੋਈ ਵੀ ਜਾਣਕਾਰੀ ਲਈ +249-921917471 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਉੱਪਰ ਹਰ ਜਾਣਕਾਰੀ ਦਿੱਤੀ ਜਾ ਰਹੀ ਹੈ।