congress meet ramnathkovind: ਕਾਂਗਰਸ ਦਾ ਇੱਕ ਵਫ਼ਦ ਅੱਜ ਦਿੱਲੀ ਹਿੰਸਾ ਮਾਮਲੇ ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਣ ਪਹੁੰਚਿਆ। ਇਸ ਵਫ਼ਦ ਵਿੱਚ ਕਾਂਗਰਸ ਦੇ ਪ੍ਰਧਾਨ ਸੋਨੀਆ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਆਨੰਦ ਸ਼ਰਮਾ, ਰਣਦੀਪ ਸੂਰੇਜਵਾਲਾ ਸਮੇਤ ਕਈ ਨੇਤਾ ਸ਼ਾਮਿਲ ਹਨ। ਰਾਸ਼ਟਰਪਤੀ ਕੋਵਿੰਦ ਨੂੰ ਕਾਂਗਰਸ ਵੱਲੋਂ ਇੱਕ ਮੰਗ ਪੱਤਰ ਦਿੱਤਾ ਗਿਆ ਹੈ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਤੋਂ ਬਾਅਦ ਸੋਨੀਆ ਗਾਂਧੀ ਨੇ ਕਿਹਾ ਕਿ ਗ੍ਰਹਿ ਮੰਤਰੀ ਅਤੇ ਪੁਲਿਸ ਹਿੰਸਾ ਨੂੰ ਰੋਕਣ ਵਿੱਚ ਅਸਫਲ ਰਹੇ ਹਨ। ਦਿੱਲੀ ਅਤੇ ਕੇਂਦਰ ਸਰਕਾਰ ਨੇ ਹਿੰਸਾ ਨੂੰ ਨਜ਼ਰ ਅੰਦਾਜ਼ ਕੀਤਾ ਹੈ। ਹਿੰਸਾ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, 200 ਤੋਂ ਵੱਧ ਲੋਕ ਜ਼ਖਮੀ ਹਨ। ਕਰੋੜਾਂ ਰੁਪਏ ਦੀ ਜਾਇਦਾਦ ਦਾ ਨੁਕਸਾਨ ਹੋਇਆ ਹੈ। ਇਸ ਮੰਗ ਪੱਤਰ ਵਿੱਚ ਹਿੰਸਾ ਦੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਦੇ ਨਾਲ-ਨਾਲ ਪੀੜਤਾਂ ਨੂੰ ਸਹਾਇਤਾ ਦੇਣ ਦੀ ਮੰਗ ਵੀ ਕੀਤੀ ਗਈ ਹੈ।
ਇਸ ਦੇ ਨਾਲ ਹੀ ਸੋਨੀਆ ਗਾਂਧੀ ਨੇ ਕਿਹਾ ਕਿ ਇਸ ਘਟਨਾ ‘ਤੇ ਕਾਰਵਾਈ ਕਰਨ ਦੀ ਬਜਾਏ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਦਰਸ਼ਕ ਬਣੇ ਹੋਏ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਾਰਨ 34 ਲੋਕਾਂ ਦੀ ਜਾਨ ਚਲੀ ਗਈ। ਸੋਨੀਆ ਗਾਂਧੀ ਨੇ ਇੱਕ ਵਾਰ ਫਿਰ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਉਹ ਸਥਿਤੀ ਨੂੰ ਸੰਭਾਲਣ ਵਿੱਚ ਅਸਫਲ ਰਹੇ ਹਨ। ਇਸ ਤੋਂ ਪਹਿਲਾਂ ਕਾਂਗਰਸ ਨੇ ਜਸਟਿਸ ਐਸ.ਕੇ. ਮੁਰਲੀਧਰ ਦੇ ਅਚਾਨਕ ਤਬਾਦਲੇ ‘ਤੇ ਸਵਾਲ ਉਠਾਇਆ। ਪ੍ਰਿਯੰਕਾ ਗਾਂਧੀ ਨੇ ਦੋਸ਼ ਲਾਇਆ ਕਿ “ਜਸਟਿਸ ਮੁਰਲੀਧਰ ਦਾ ਅੱਧੀ ਰਾਤ ਨੂੰ ਤਬਦੀਲ ਹੋਣਾ ਹੈਰਾਨੀ ਵਾਲੀ ਗੱਲ ਸੀ। ਸਰਕਾਰ ਇਨਸਾਫ ਦਾ ਮੂੰਹ ਬੰਦ ਕਰਾਉਣਾ ਚਾਹੁੰਦੀ ਹੈ।”