19.08 F
New York, US
December 23, 2024
PreetNama
ਰਾਜਨੀਤੀ/Politics

ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਸੁਪਰੀਮ ਕੋਰਟ ਨੇ ਚੁੱਕਿਆ ਇਹ ਕਦਮ

Aadhaar social media linking: ਨਵੀਂ ਦਿੱਲੀ: ਮੌਜੂਦਾ ਸਮੇਂ ਵਿੱਚ ਸੋਸ਼ਲ ਮੀਡੀਆ ਦੀ ਬਹੁਤ ਜ਼ਿਆਦਾ ਗਲਤ ਵਰਤੋਂ ਕੀਤੀ ਜਾਂਦੀ ਹੈ । ਸੋਸ਼ਲ ਮੀਡੀਆ ਦੀ ਗਲਤ ਵਰਤੋਂ ਨੂੰ ਰੋਕਣ ਲਈ ਉਸ ਨੂੰ ਆਧਾਰ ਨਾਲ ਲਿੰਕ ਕੀਤੇ ਜਾਣ ਬਾਰੇ ਕਿਹਾ ਗਿਆ ਸੀ । ਜਿਸ ਕਾਰਨ ਸੁਪਰੀਮ ਕੋਰਟ ਵੱਲੋਂ ਮੰਗਲਵਾਰ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ । ਇਸ ਮਾਮਲੇ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਮਰਰਾਸ, ਐਮਪੀ ਅਤੇ ਮੁੰਬਈ ਹਾਈ ਕੋਰਟ ਵਿੱਚ ਦਾਇਰ ਸ਼ਿਕਾਇਤਾਂ ਨੂੰ ਆਪਣੇ ਕੋਲ ਟ੍ਰਾਂਸਫਰ ਕਰ ਲਿਆ ।

ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ‘ਤੇ ਨਿਯਮ ਬਣਾਉਣ ਦੇ ਲਈ ਸਰਕਾਰ ਨੂੰ ਤਿੰਨ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ । ਇਸ ਮਾਮਲੇ ਵਿੱਚ ਕੋਰਟ ਵੱਲੋਂ ਕਿਹਾ ਗਿਆ ਹੈ ਕਿ ਇਹ ਨਿਯਮ ਲੋਕਾਂ ਦੀ ਪ੍ਰਾਈਵੇਸੀ ਦਾ ਖਿਆਲ ਰੱਖ ਕੇ ਬਣਾਏ ਜਾਣੇ ਚਾਹੀਦੇ ਹਨ । ਜ਼ਿਕਰਯੋਗ ਹੈ ਕਿ ਜਨਵਰੀ ਦੇ ਆਖਰੀ ਹਫਤੇ ਵਿੱਚ ਇਸ ਮਾਮਲੇ ‘ਤੇ ਅਗਲੀ ਸੁਣਵਾਈ ਕੀਤੀ ਜਾਵੇਗੀ ।

ਕੋਰਟ ਨੇ ਇਹ ਫਰਮਾਨ ਫੇਸਬੁੱਕ ਅਤੇ ਵ੍ਹੱਟਸਐਪ ਦੀ ਯਾਚਿਕਾ ‘ਤੇ ਸੁਣਵਾਈ ਕਰਦਿਆਂ ਹੋਇਆ ਦਿੱਤਾ । ਦਰਅਸਲ, ਇਨ੍ਹਾਂ ਦੋਵੇਂ ਕੰਪਨੀਆਂ ਵੱਲੋਂ ਆਪਣੇ ਯੂਜ਼ਰ ਪ੍ਰੋਫਾਈਲ ਨੂੰ ਆਧਾਰ ਨਾਲ ਜੋੜਣ ‘ਤੇ ਹਾਈ ਕੋਰਟ ਵਿੱਚ ਚੱਲ ਰਹੀ ਸੁਣਵਾਈ ਨੂੰ ਸੁਪਰੀਮ ਕੋਰਟ ਵਿੱਚ ਟ੍ਰਾਂਸਫਰ ਕਰਨ ਦੀ ਅਪੀਲ ਕੀਤੀ ਗਈ ਸੀ ।

ਦੱਸ ਦੇਈਏ ਕਿ ਇਸ ਮਾਮਲੇ ਦੀ ਪਿਛਲੀ ਸੁਣਵਾਈ ਵਿੱਚ ਬੈਂਚ ਨੇ ਕਿਹਾ ਸੀ ਕਿ ਇਹ ਮਾਮਲਾ ਅਜਿਹਾ ਨਹੀਂ ਹੈ ਕਿ ਜਿਸ ‘ਤੇ ਕੋਰਟ ਸਿੱਧਾ ਆਪਣਾ ਫੈਸਲਾ ਦੇ ਦਵੇ । ਉਨ੍ਹਾਂ ਕਿਹਾ ਸੀ ਕਿ ਪਹਿਲਾਂ ਸਰਕਾਰ ਨੂੰ ਇਸ ‘ਤੇ ਨਿਯਮ ਬਣਾਉਣੇ ਚਾਹੀਦੇ ਹਨ ।

Related posts

ਫਾਰੂਕ ਅਬਦੁਲਾ ਖਿਲਾਫ਼ ਲੱਗਿਆ PSA ਹਟਿਆ, 7 ਮਹੀਨਿਆਂ ਬਾਅਦ ਹੋਵੇਗੀ ਰਿਹਾਈ

On Punjab

‘PM Relief Fund’ ਵਿਚ ਅਧਿਕਾਰੀਆਂ ਵਲੋਂ 70 ਲੱਖ ਰੁਪਏ ਦਾ ਯੋਗਦਾਨ

On Punjab

ਸਾਬਕਾ ਮੰਤਰੀ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਰਾਖਵਾਂ, ਜਾਣੋ ਜੇਲ੍ਹ ‘ਚ ਕਿਵੇਂ ਦੀ ਲੰਘੀ ਪਹਿਲੀ ਰਾਤ

On Punjab