ਵਾਸ਼ਿੰਗਟਨ: ਅਮਰੀਕਾ ਨੇ ਕਿਹਾ ਹੈ ਕਿ ਉਹ ਭਾਰਤ ‘ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ‘ਚ ਜਾਰੀ ਪ੍ਰਦਰਸ਼ਨਾਂ ‘ਤੇ ਨਜ਼ਰ ਰੱਖ ਰਿਹਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਹਿੰਸਾ ਤੋਂ ਦੂਰ ਰਹਿਣਾ ਚਾਹੀਦਾ ਹੈ। ਅਧਿਕਾਰੀਆਂ ਨੂੰ ਵੀ ਲੋਕਾਂ ਦੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਦੇ ਅਧਿਕਾਰ ਦੀ ਰੱਖਿਆ ਤੇ ਸਨਮਾਨ ਕਰਨਾ ਚਾਹੀਦਾ ਹੈ।
ਕਾਨੂੰਨ ਤਹਿਤ ਧਾਰਮਿਕ ਆਜ਼ਾਦੀ ਤੇ ਸਮਾਨ ਵਤੀਰੇ ਦਾ ਸਨਮਾਨ ਅਮਰੀਕਾ ਤੇ ਭਾਰਤ ਦੋਵਾਂ ਦੇ ਹੀ ਮੌਲਿਕ ਸਿਧਾਂਤ ਰਹੇ ਹਨ। ਅਮਰੀਕੀ ਅਧਿਕਾਰੀਆਂ ਨੇ ਕਿਹਾ ਕਿ ਅਸੀਂ ਅਪੀਲ ਕਰਦੇ ਹਾਂ ਕਿ ਭਾਰਤ ਸੰਵਿਧਾਨ ਤੇ ਲੋਕਤਾਂਤਰਕ ਨਿਯਮਾਂ ਦੇ ਅਦਾਰ ‘ਤੇ ਘੱਟ ਗਿਣਤੀ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰੇ।
ਉਧਰ ਬਹੁਜਨ ਸਮਾਜ ਪਾਰਟੀ ਸੁਪਰੀਮੋ ਮਾਇਆਵਤੀ ਨੇ ਕੇਂਦਰ ਸਰਕਾਰ ਤੋਂ ਨਾਗਰਿਕਤਾ ਸੋਧ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਬਸਪਾ ਮੁਖੀ ਨੇ ਕਿਹਾ ਕਿ ਇਹ ਇੱਕ ਗੈਰ-ਸੰਵਿਧਾਨਿਕ ਕਾਨੂੰਨ ਹੈ। ਜੇਕਰ ਇਸ ਨੂੰ ਵਾਪਸ ਨਹੀਂ ਲਿਆ ਗਿਆ ਤਾਂ ਨਤੀਜੇ ਨਕਾਰਾਤਮਕ ਹੋ ਸਕਦੇ ਹਨ। ਇਸ ਮੱਦੇ ‘ਤੇ ਗੱਲ ਕਰਨ ਲਈ ਮਾਇਆਵਤੀ ਨੇ ਰਾਸ਼ਟਰਪਤੀ ਤੋਂ ਮਿਲਣ ਦਾ ਸਮਾਂ ਵੀ ਮੰਗਿਆ ਹੈ।