ਟੈਕਸਾਸ ਸ਼ਹਿਰ ਦੇ ਹਿਊਸਟਨ ਵਿਚ ਇਕ ਮਿਡਟਾਊਨ ਕਲੱਬ ਵਿਚ ਦੇਰ ਰਾਤ ਗੋਲੀਬਾਰੀ ਹੋਈ। ਇਸ ਦੌਰਾਨ 3 ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਤੋਂ ਕੁਝ ਸਮਾਂ ਪਹਿਲਾਂ ਹੀ ਇਕ ਅਜਿਹੀ ਘਟਨਾ ਘਟੀ ਸੀ ਜਿਸ ਵਿਚ ਇਕ ਪੁਲਿਸ ਅਧਿਕਾਰੀ ਦੇ ਸਿਰ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਟਵਿੱਟਰ ’ਤੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਕਿਹਾ ਕਿ ਸ਼ਹਿਰ ਦੇ ਚੇਨੇਵਾਰਟ ਸਟਰੀਟ ਦੇ 2100 ਬਲਾਕ ਵਿਚ ਰਾਤ ਨੂੰ ਹਮਲੇ ਤੋਂ ਬਾਅਦ ਜ਼ਖ਼ਮੀ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਨੇ ਕੋਈ ਡਿਟੇਲ ਨਹੀਂ ਦਿੱਤੀ।