Himachal heavy snowfall: ਸ਼ਿਮਲਾ: ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉਤਰਾਖੰਡ ਵਿੱਚ ਪਿਛਲੇ 24 ਘੰਟਿਆਂ ਦੌਰਾਨ ਬਰਫ਼ਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ ਵਿੱਚ ਵੀ ਠੰਡ ਵੱਧ ਗਈ ਹੈ । ਹਿਮਾਚਲ ਪ੍ਰਦੇਸ਼ ਵਿੱਚ ਸੋਮਵਾਰ ਰੁਕ-ਰੁਕ ਕੇ ਬਰਫ਼ਬਾਰੀ ਹੁੰਦੀ ਰਹੀ । ਇਸ ਤੋਂ ਇਲਾਵਾ ਸ਼ਿਮਲਾ ਅਤੇ ਉਸਦੇ ਨਾਲ ਲੱਗਦੇ ਇਲਾਕਿਆਂ ਵਿੱਚ ਮੀਂਹ ਪਿਆ, ਝਿਸ ਕਾਰਨ ਠੰਡ ਵਿੱਚ ਵਾਧਾ ਹੋ ਗਿਆ ।

ਦਰਅਸਲ, ਮੌਸਮ ਵਿਭਾਗ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਰਫ਼ਬਾਰੀ ਦੀ ਚੇਤਾਵਨੀ ਦਿੱਤੀ ਗਈ ਹੈ । ਮੌਸਮ ਵਿਭਾਗ ਵੱਲੋਂ ਭਾਰੀ ਬਰਫ਼ਬਾਰੀ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ । ਇਸ ਤੋਂ ਇਲਾਵਾ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਮੋਗਾ, ਤਰਨ-ਤਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ ।
ਮੌਸਮ ਵਿਭਾਗ ਅਨੁਸਾਰ ਕਸ਼ਮੀਰ ਵਾਦੀ ਦੇ ਵਧੇਰੇ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਰਫਬਾਰੀ ਹੋਈ ਹੈ ਅਤੇ ਨੀਵੇਂ ਇਲਾਕਿਆਂ ਵਿੱਚ ਮੀਂਹ ਪਿਆ ਹੈ । ਬਰਫ਼ਬਾਰੀ ਕਾਰਨ ਬਿਜਲੀ ਦੀ ਸਪਲਾਈ ਵਿੱਚ ਵਿਘਨ ਪੈ ਗਿਆ । ਬੀਤੇ ਦਿਨ ਹੋਈ ਬਰਫ਼ਬਾਰੀ ਤੋਂ ਬਾਅਦ ਮਨਾਲੀ ਦਾ ਘੱਟੋ ਘੱਟ ਤਾਪਮਾਨ 0.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਡਲਹੌਜ਼ੀ ਵਿੱਚ ਘੱਟੋ-ਘੱਟ ਤਾਪਮਾਨ 1.6 ਡਿਗਰੀ ਅਤੇ ਧਰਮਸ਼ਾਲਾ ਵਿੱਚ 3.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।