ਹਿੰਗ ਜ਼ਿਆਦਾਤਰ ਸਬਜ਼ੀਆਂ ਵਿੱਚ ਵਰਤੀ ਜਾਂਦੀ ਹੈ। ਇਹ ਮੈਡੀਕਲ ਗੁਣਾਂ ਨਾਲ ਭਰਪੂਰ ਹੁੰਦੀ ਹੈ। ਹਿੰਗ ਵਿੱਚ ਸਰੀਰ ਦੇ ਹਾਨੀਕਾਰਕ ਬੈਕਟੀਰੀਆ ਨਸ਼ਟ ਕਰਨ ਦਾ ਗੁਣ ਹੁੰਦਾ ਹੈ। ਇਹ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀ ਹੈ।
ਜੇ ਤੁਸੀਂ ਚਮੜੀ ਨਾਲ ਸਬੰਧਤ ਸਮੱਸਿਆਵਾਂ ਜਿਵੇਂ ਕਿ ਦਾਦ, ਖੁਰਕ ਜਾਂ ਖੁਜਲੀ ਤੋਂ ਪ੍ਰੇਸ਼ਾਨ ਹੋ ਤਾਂ ਹਿੰਗ ਤੁਹਾਡੇ ਲਈ ਬਹੁਤ ਫਾਇਦੇਮੰਦ ਹੈ। ਇਸ ਦੇ ਲਈ ਹਿੰਗ ਨੂੰ ਪਾਣੀ ‘ਚ ਘੋਲ ਲਓ ਤੇ ਚਮੜੀ ‘ਤੇ ਜਿੱਥੇ ਸਮੱਸਿਆ ਹੈ, ਉੱਥੇ ਇਸ ਨੂੰ ਲਾਓ। ਇਸ ਨਾਲ ਕੁਝ ਦਿਨਾਂ ਵਿੱਚ ਚਮੜੀ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ।