PreetNama
ਸਮਾਜ/Social

ਹੁਣ ਉਹ ਚੁੱਪ ਰਹਿੰਦਾ

ਹੁਣ ਉਹ ਚੁੱਪ ਰਹਿੰਦਾ ਹੈ
ਕਦੇ ਵੀ
ਬੋਲਦਾ ਨਹੀਂ ਹੈ।
ਉਸ ਦੇ ਹੱਥ ਉੱਤੋਂ
ਸੁੱਕੀ ਰੋਟੀ
ਚੁੱਕ ਲਈ ਗਈ ਹੈ
ਪਰ
ਉਹ ਬੋਲਦਾ ਨਹੀਂ ਹੈ।
ਉਸ ਦੇ ਸਾਰੇ ਰਾਹ
ਸ਼ਰੀਕਾਂ ਨੇ ਮੱਲ ਲਏ ਹਨ,
ਉਸ ਦੀ ਬੱਚੇ ਹੱਥੋਂ
ਕਿਤਾਬ ਖੋਹ ਲਈ ਗਈ ਹੈ
ਪਰ
ਉਹ ਬੋਲਦਾ ਨਹੀਂ ਹੈ।
ਕੈਂਸਰ ਪੀੜਤ ਮਾਂ ਨੂੰ
ਹਸਪਤਾਲ ਲੈ ਕੇ ਜਾਂਦਾ ਹੈ
ਕਾਲੇ ਪੀਲੀਏ ਦਾ ਇਲਾਜ਼
ਕਰਵਾਉਂਦੇ ਗੁਆਂਢੀ ਨਾਲ
ਹਮਦਰਦੀ ਰੱਖਦਾ ਹੈ,
ਆਪਣੇ ਭਰਾ ਦੀ ਹੋਈ
ਬੇਇੱਜ਼ਤੀ ‘ਤੇ
ਹੌਕਾ ਭਰਦਾ ਹੈ
ਪਰ
ਬੋਲਦਾ ਨਹੀਂ ਹੈ।
ਉਸ ਅੰਦਰਲਾ ਜਵਾਲਾਮੁਖੀ
ਭਖਦੇ ਲਾਵੇ ਤੋਂ
ਠੰਢੇ ਸੀਤ ਮੈਗਮੇ
ਵਿੱਚ ਬਦਲ ਚੁੱਕਾ ਹੈ।
ਇਸ ਲਈ ਉਹ
ਬੋਲਦਾ ਨਹੀਂ ਹੈ।
ਕਿਉਂਕਿ
ਉਹ
ਦੇਸ਼ ਦਾ
ਅਮਨ ਪਸੰਦ
ਸ਼ਹਿਰੀ ਬਣ ਚੁੱਕਾ ਹੈ।

ਕ੍ਰਿਸ਼ਨ ਪ੍ਰਤਾਪ।

Related posts

ਕੇਂਦਰੀ ਮੰਤਰੀ ਅਮਿਤ ਸ਼ਾਹ ਪਹੁੰਚੇ ਪ੍ਰਯਾਗਰਾਜ

On Punjab

Nupur Sharma ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ, ਹਿਰਾਸਤ ‘ਚ ਲੈਣ ਪਹੁੰਚੀ ਮੁੰਬਈ ਪੁਲਿਸ

On Punjab

ਇਮਰਾਨ ਖਾਨ ਦੀ ਵਿਰੋਧੀ ਧਿਰ ਨੂੰ ਧਮਕੀ, ਕਿਹਾ- ਜੇਕਰ ਅਹੁਦਾ ਛੱਡਣ ਲਈ ਮਜਬੂਰ ਕੀਤਾ ਤਾਂ ਨਤੀਜੇ ਹੋਣਗੇ ਭਿਆਨਕ

On Punjab