Pakistan Kartarpur Non Sikhs Tourist Visa : ਲਾਹੌਰ : ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ । ਹੁਣ ਪਾਕਿਸਤਾਨ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਦੌਰਾਨ ਕਰਤਾਰਪੁਰ ਕੋਰੀਡੋਰ ਅਤੇ ਦੇਸ਼ ਦੇ ਹੋਰਨਾਂ ਗੁਰਦਆਰਿਆਂ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਗੈਰ-ਭਾਰਤੀ ਸਿੱਖਾਂ ਨੂੰ ਟੂਰਿਸਟ ਵੀਜ਼ਾ ਦਿੱਤਾ ਜਾਵੇਗਾ ।
ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਏ ਸਮਝੌਤੇ ਦੇ ਤਹਿਤ ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਵੀਜ਼ੇ ਦੀ ਜ਼ਰੂਰਤ ਨਹੀਂ ਹੋਵੇਗੀ, ਪਰ ਉਹ ਸਿਰਫ ਗੁਰਦੁਆਰਾ ਬਾਬਾ ਗੁਰੂ ਨਾਨਕ ਜੀ ਦੇ ਦਰਸ਼ਨ ਕਰ ਪਾਉਣਗੇ ।
ਦੱਸ ਦੇਈਏ ਕਿ ਦੂਜੇ ਦੇਸ਼ਾਂ ਤੋਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਵੀਜ਼ੇ ਦੀ ਜ਼ਰੂਰਤ ਹੋਵੇਗੀ ਅਤੇ ਉਹ ਹੋਰ ਧਾਰਮਿਕ ਸਥਾਨਾਂ ‘ਤੇ ਵੀ ਜਾ ਸਕਣਗੇ ।
ਉੱਥੇ ਹੀ, ਇਸ ਮਾਮਲੇ ਵਿੱਚ ਪਾਕਿਸਤਾਨ ਵਿਦੇਸ਼ ਮੰਤਰਾਲੇ ਦੇ ਇਕ ਸੂਤਰ ਵੱਲੋਂ ਦੱਸਿਆ ਗਿਆ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਲਾਹੌਰ ਤੋਂ ਕਰੀਬ 125 ਕਿਲੋਮੀਟਰ ਦੂਰ ਕਰਤਾਰਪੁਰ ਨਾਰੋਵਾਲ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਜਾਣ ਲਈ ਯੂਰਪ, ਕੈਨੇਡਾ ਅਤੇ ਅਮਰੀਕਾ ਦੇ ਸਿੱਖਾਂ ਨੂੰ ਟੂਰਿਸਟ ਵੀਜ਼ਾ ਜਾਰੀ ਕੀਤਾ ਜਾਵੇਗਾ ।