ਨਵੀਂ ਦਿੱਲੀ: ਬੁੱਧਵਾਰ ਨੂੰ ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਹਾਜ਼ਾਂ ਨੂੰ ਰਸਤਾ ਦੇਣ ਲਈ ਭਾਰਤ ਸਰਕਾਰ ਵੱਲੋਂ ਕੀਤੀ ਗਈ ਬੇਨਤੀ ਨੂੰ ਠੁਕਰਾ ਦਿੱਤਾ । ਦਰਅਸਲ, ਇਸ ਹਫਤੇ ਦੇ ਅਖੀਰ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕਾ ਦੌਰੇ ‘ਤੇ ਜਾਣਾ ਹੈ । ਜਿਸ ਕਾਰਨ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਤੋਂ ਉਸ ਦੇ ਹਵਾਈ ਖੇਤਰ ਦੀ ਵਰਤੋਂ ਕਰਨ ਦੀ ਆਗਿਆ ਮੰਗੀ ਗਈ ਸੀ ।ਦੱਸ ਦੇਈਏ ਕਿ ਮੋਦੀ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਸਾਲਾਨਾ ਸੈਸ਼ਨ ਵਿੱਚ ਸ਼ਾਮਿਲ ਹੋਣ ਲਈ ਸੰਯੁਕਤ ਰਾਜ ਅਮਰੀਕਾ ਦੀ ਯਾਤਰਾ ਕਰਨ ਵਾਲੇ ਹਨ । ਜਿਸ ਕਾਰਨ ਉਹ 21 ਤੋਂ 27 ਸਤੰਬਰ ਤੱਕ ਅਮਰੀਕਾ ਦੌਰੇ ‘ਤੇ ਹੋਣਗੇ ।ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਹਟਾਉਣ ਤੋਂ ਬਾਅਦ ਪਾਕਿਸਤਾਨ ਭਾਰਤ ਨੂੰ ਆਪਣੇ ਹਵਾਈ ਖੇਤਰ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੀ ਧਮਕੀ ਦੇ ਰਿਹਾ ਹੈ । ਇਸ ਮਾਮਲੇ ਵਿੱਚ ਫਿਲਹਾਲ ਪਾਕਿਸਤਾਨ ਵੱਲੋਂ ਆਪਣੇ ਹਵਾਈ ਖੇਤਰ ਦੀ ਵਰਤੋਂ ਬਾਰੇ ਭਾਰਤ ‘ਤੇ ਪਾਬੰਦੀ ਲਗਾਈ ਹੋਈ ਹੈ ।
previous post