70.83 F
New York, US
April 24, 2025
PreetNama
ਖਾਸ-ਖਬਰਾਂ/Important News

ਹੁਣ ਮੋਬਾਈਲ ਐਪਲੀਕੇਸ਼ਨ ਰਾਹੀਂ ਬੁੱਕ ਹੋਏਗੀ ਪੰਜਾਬ ਸਰਕਾਰ ਦੀ ਐਂਬੂਲੈਂਸ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨਵੀਂ ਐਪਲੀਕੇਸ਼ਨ ਜਾਰੀ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਨਾਲ ਲੋੜ ਪੈਣ ‘ਤੇ ਇੱਕ ਬਟਨ ਦਬਾ ਕੇ ਹੀ ਐਂਬੂਲੈਂਸ ਬੁਲਾਈ ਜਾ ਸਕੇਗੀ। ਬਲਬੀਰ ਸਿੱਧੂ ਨੇ ਕਿਹਾ ਕਿ ਪ੍ਰੋਜੈਕਟ ਅਜੇ ਪਾਈਪਲਾਈਨ ਵਿੱਚ ਹੈ ਪਰ ਆਉਣ ਵਾਲੇ ਚਾਰ-ਪੰਜ ਮਹੀਨਿਆਂ ਵਿੱਚ ਐਪਲੀਕੇਸ਼ਨ ਲੋਕਾਂ ਤੱਕ ਪਹੁੰਚਾ ਦਿੱਤੀ ਜਾਵੇਗੀ।

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਬਲਵੀਰ ਸਿੱਧੂ ਨੇ ਦੱਸਿਆ ਕਿ ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਐਂਬੂਲੈਂਸ ਨੂੰ ਟਰੈਕ ਵੀ ਕੀਤਾ ਜਾ ਸਕੇਗਾ। ਐਂਬੂਲੈਂਸ ਦੇ ਅੰਦਰ ਜੀਪੀਐਸ ਸਿਸਟਮ ਲਾਏ ਜਾਣਗੇ ਤਾਂ ਕਿ ਐਪਲੀਕੇਸ਼ਨ ਤੇ ਐਂਬੂਲੈਂਸ ਦਾ ਰਸਤਾ ਦਿਖਾਈ ਦਿੰਦਾ ਰਹੇ। ਹਾਲਾਂਕਿ ਪੰਜਾਬ ਦੇ ਜਿਨ੍ਹਾਂ ਹਿੱਸਿਆਂ ਵਿੱਚ ਨੈੱਟਵਰਕ ਦੀ ਦਿੱਕਤ ਨਹੀਂ ਹੈ, ਸਿਰਫ ਉੱਥੇ ਇਸ ਐਪਲੀਕੇਸ਼ਨ ਨੂੰ ਲਾਂਚ ਕੀਤਾ ਜਾਵੇਗਾ।

Related posts

ਭਾਰਤ ਦੀ ਬੜ੍ਹਤ ਅਤੇ ਘੁਸਪੈਠ ਦੇ ਰਾਹ ਬੰਦ ਕਰਨ ਤੋਂ ਭੜਕਿਆ ਚੀਨ

On Punjab

ਛੇ ਸਾਲ ‘ਚ ਵੀ ਪੂਰਾ ਨਹੀਂ ਹੋਇਆ ਪੌਣੇ 3 ਕਿਲੋਮੀਟਰ ਰੇਲਵੇ ਟ੍ਰੈਕ

On Punjab

ਸਿੱਖ ਕਤਲੇਆਮ ਦੀ ਜਾਂਚ ਲਈ ਯੂਪੀ ਸਰਕਾਰ ਵੱਲੋਂ ਵੀ ਸਿੱਟ ਕਾਇਮ

Pritpal Kaur