Spanish PM wife: ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿੱਚ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ । ਇਸ ਵਾਇਰਸ ਦੇ ਨਾਲ ਲਗਭਗ 116 ਦੇਸ਼ ਪ੍ਰਭਾਵਿਤ ਹੋ ਚੁੱਕੇ ਹਨ । ਇਸ ਵਾਇਰਸ ਦੇ ਨਾਲ ਚੀਨ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ । ਉੱਥੇ ਹੀ ਵਿਸ਼ਵ ਸਿਹਤ ਸੰਗਠਨ (WHO) ਵੱਲੋਂ ਕੋਰੋਨਾ ਵਾਇਰਸ ਨੂੰ ਮਹਾਂਮਾਰੀ ਘੋਸ਼ਿਤ ਕਰ ਦਿੱਤਾ ਗਿਆ ਹੈ । ਇਸ ਵਾਇਰਸ ਦੇ ਨਾਲ ਆਮ ਲੋਕਾਂ ਦੇ ਨਾਲ-ਨਾਲ ਦੁਨੀਆ ਦੀਆਂ ਬਹੁਤ ਸਾਰੀਆਂ ਨਾਮਵਰ ਸ਼ਖਸੀਅਤਾਂ ਵੀ ਪ੍ਰਭਾਵਿਤ ਹੋਈਆਂ ਹਨ ।
ਜਿਸ ਵਿਚ ਬ੍ਰਿਟੇਨ ਦੇ ਸਿਹਤ ਮੰਤਰੀ, ਕਨੇਡਾ ਦੀ ਪ੍ਰਧਾਨ ਮੰਤਰੀ ਦੀ ਪਤਨੀ ਸੋਫੀ ਤੋਂ ਬਾਅਦ ਹੁਣ ਸਪੇਨ ਦੇ ਪ੍ਰਧਾਨ ਮੰਤਰੀ ਦੀ ਪਤਨੀ ਵੀ ਵਾਇਰਸ ਦਾ ਸ਼ਿਕਾਰ ਹੋ ਗਈ ਹੈ । ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸਪੇਨ ਦੀ ਪ੍ਰਧਾਨ ਮੰਤਰੀ ਦੀ ਪਤਨੀ ਕੋਰੋਨਾ ਪੋਜ਼ੀਟਿਵ ਹੈ । ਸਪੇਨ ਦੀ ਸਰਕਾਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਬੇਗੋਨਾ ਵਿੱਚ ਜਾਂਚ ਤੋਂ ਬਾਅਦ ਕੋਰੋਨਾ ਪੋਜ਼ੀਟਿਵ ਪਾਇਆ ਗਿਆ ਹੈ।
ਜਿਸ ਤੋਂ ਬਾਅਦ ਉਹ ਮੈਡਰਿਡ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ । ਇਸ ਦੇ ਨਾਲ ਹੀ ਸਨਚੇਜ਼ ਦੇ ਮੰਤਰੀ ਮੰਡਲ ਦੇ ਦੋ ਮੰਤਰੀ ਵੀ ਕੋਰੋਨਾ ਪੋਜ਼ੀਟਿਵ ਪਾਏ ਗਏ ਹਨ । ਇਸ ਤੋਂ ਇਲਾਵਾ ਕੈਬਨਿਟ ਦੇ ਹੋਰ ਮੰਤਰੀਆਂ ਦੀ ਵੀ ਜਾਂਚ ਕੀਤੀ ਗਈ । ਦੱਸ ਦੇਈਏ ਕਿ ਦੂਜੇ ਪਾਸੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਵੀ ਨੈਗੇਟਿਵ ਆਈ ਹੈ, ਯਾਨੀ ਕਿ ਉਹ ਬਿਲਕੁਲ ਠੀਕ ਹਨ ।
ਟਰੰਪ ਨੇ ਸ਼ੁੱਕਰਵਾਰ ਰਾਤ ਨੂੰ ਕੋਰੋਨਾ ਟੈਸਟ ਕਰਵਾਇਆ ਸੀ । ਟੈਸਟ ਦੇ ਨਤੀਜੇ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸਾਹਮਣੇ ਆਏ ਹਨ । ਹਾਲ ਹੀ ਵਿੱਚ ਟਰੰਪ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਨਾਲ ਮੁਲਾਕਾਤ ਕੀਤੀ ਸੀ । ਸੂਤਰਾਂ ਅਨੁਸਾਰ ਟਰੰਪ ਦੇ ਪ੍ਰਤੀਨਿਧੀ ਮੰਡਲ ਦਾ ਇੱਕ ਅਧਿਕਾਰੀ ਕੋਰੋਨਾ ਪੋਜ਼ੀਟਿਵ ਪਾਇਆ ਗਿਆ ਹੈ. ਉਸ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਕਿ ਉਹ ਵੀ ਕੋਰੋਨਾ ਦੀ ਜਾਂਚ ਕਰਾਉਣਗੇ । ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਟਰੰਪ ਦੀ ਜਾਂਚ ਕੀਤੀ ਗਈ । ਜਿਸ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਯਾਨੀ ਕਿ ਡੋਨਾਲਡ ਟਰੰਪ ਨੂੰ ਕੋਰੋਨਾ ਵਾਇਰਸ ਨਹੀਂ ਹੈ ।