Delhi govt launch WhatsApp number: ਨਵੀਂ ਦਿੱਲੀ: ਉੱਤਰ ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਵੱਲੋਂ Whatsapp ਨੰਬਰ ਜਾਰੀ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ । ਇਸ ਨੰਬਰ ‘ਤੇ ਲੋਕ ਕਿਸੇ ਵੀ ਐਪ ਰਾਹੀਂ ਫੈਲਾਏ ਜਾ ਰਹੇ ਨਫਰਤ ਭਰੇ ਸਦੇਸ਼ਾਂ ਬਾਰੇ ਸ਼ਿਕਾਇਤ ਕਰਨ ਸਕਣਗੇ । ਸੂਤਰਾਂ ਅਨੁਸਾਰ ਸ਼ਨੀਵਾਰ ਨੂੰ ਸਰਕਾਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਤਰ੍ਹਾਂ ਦੇ ਮੈਸੇਜ ਅੱਗੇ ਨਾ ਭੇਜਣ ਕਿਉਂਕਿ ਅਜਿਹੀਆਂ ਸਮੱਗਰੀਆਂ ਨੂੰ ਅੱਗੇ ਭੇਜ ਕੇ ਭਾਈਚਾਰਿਆਂ ਵਿੱਚ ਦੁਸ਼ਮਣੀ ਪੈਦਾ ਹੁੰਦੀ ਹੈ, ਜੋ ਕਿ ਇੱਕ ਅਪਰਾਧ ਹੈ ।
ਇਸ ਬਾਰੇ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਚੁੱਕੇ ਗਏ ਇਸ ਕਦਮ ਦਾ ਮਕਸਦ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਅਫਵਾਹਾਂ ‘ਤੇ ਲਗਾਮ ਲਗਾਉਣਾ ਹੈ । ਦੱਸਿਆ ਜਾ ਰਿਹਾ ਹੈ ਕਿ ਜੇ ਕਿਸੇ ਨੂੰ ਵੀ ਅਜਿਹੀ ਕੋਈ ਸਮੱਗਰੀ ਮਿਲਦੀ ਹੈ ਤਾਂ ਉਹ ਤੁਰੰਤ ਇਸ ਦੀ ਜਾਣਕਾਰੀ ਦਿੱਲੀ ਸਰਕਾਰ ਨੂੰ ਦੇ ਸਕਦਾ ਹੈ ਅਤੇ ਸੰਦੇਸ਼ ਭੇਜਣ ਵਾਲੇ ਵਿਅਕਤੀ ਦਾ ਨਾਂ ਅਤੇ ਨੰਬਰ ਦੱਸ ਸਕਦਾ ਹੈ ।
ਦੱਸ ਦੇਈਏ ਕਿ ਹਾਲੇ ਸਰਕਾਰ ਵੱਲੋਂ ਇਸ ਸਬੰਧੀ Whatsapp ਨੰਬਰ ਵੀ ਜਾਰੀ ਕਰਨ ‘ਤੇ ਵਿਚਾਰ ਕਰ ਰਹੀ ਹੈ ਜਿਸ ‘ਤੇ ਇਹ ਸ਼ਿਕਾਇਤਾਂ ਕੀਤੀਆਂ ਜਾ ਸਕਦੀਆਂ ਹਨ । ਸੂਤਰਾਂ ਨੇ ਦੱਸਿਆ ਕਿ ਇੱਕ ਅਧਿਕਾਰੀ ਸਾਰੀਆਂ ਸ਼ਿਕਾਇਤਾਂ ‘ਤੇ ਨਜ਼ਰ ਰਖੇਗਾ ਤੇ ਉਚਿਤ ਸ਼ਿਕਾਇਤਾਂ ‘ਤੇ ਲੋੜੀਂਦੀ ਕਾਰਵਾਈ ਲਈ ਪੁਲਿਸ ਨੂੰ ਭੇਜੇਗਾ ।