36.52 F
New York, US
February 23, 2025
PreetNama
ਫਿਲਮ-ਸੰਸਾਰ/Filmy

ਹੈਪੀ ਰਾਏਕੋਟੀ ਨੇ ਆਪਣੇ ਪੁੱਤਰ ਦੀ ਤਸਵੀਰ ਕੀਤੀ ਸ਼ੇਅਰ,ਲਿਖਿਆ ਭਾਵੁਕ ਮੈਸੇਜ

happy-raikoti-shares-son-pic: ਪਾਲੀਵੁਡ ਸਿਤਾਰਿਆਂ ਦੀ ਗੱਲ ਕੀਤੀ ਜਾਏ ਤਾਂ ਅੱਜ ਉਹ ਤਰੱਕੀ ਦੇ ਉਸ ਮੁਕਾਮ ‘ਤੇ ਹਨ ਜਿਹਨਾਂ ਦੀ ਦੇਸ਼ਾ – ਵਿਦੇਸ਼ਾ ‘ਚ ਬਹੁਤ ਹੀ ਸਰਾਹਨਾ ਕੀਤੀ ਜਾਂਦੀ ਹੈ। ਪਾਲੀਵੁਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ ਅਤੇ ਆਪਣੇ ਫੈਨਜ਼ ਨੂੰ ਆਪਣੇ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦੇਈਏ ਕਿ ਗੀਤਕਾਰ ਤੇ ਗਾਇਕ ਹੈਪੀ ਰਾਏਕੋਟੀ ਦੇ ਘਰ ਨੰਨ੍ਹੇ ਬੱਚੇ ਦੀਆਂ ਕਿਲਕਾਰੀਆਂ ਗੂੰਜ ਉੱਠੀਆਂ ਹਨ।ਹਾਲ ਹੀ ਵਿੱਚ ਹੈਪੀ ਰਾਏਕੋਟੀ ਨੇ ਆਪਣੇ ਪੁੱਤਰ ਦੀ ਪਹਿਲੀ ਝਲਕ ਵਾਲੀ ਤਸਵੀਰ ਸ਼ੇਅਰ ਆਪਣੇ ਇੰਸਟਾਗ੍ਰਾਮ ਤਸਵੀਰ ਸ਼ੇਅਰ ਕੀਤੀ ਹੈ ।

ਪਾਲੀਵੁਡ ਸਿਤਾਰਿਆਂ ਦੀ ਗੱਲ ਕੀਤੀ ਜਾਏ ਤਾਂ ਅੱਜ ਉਹ ਤਰੱਕੀ ਦੇ ਉਸ ਮੁਕਾਮ ‘ਤੇ ਹਨ ਜਿਹਨਾਂ ਦੀ ਦੇਸ਼ਾ – ਵਿਦੇਸ਼ਾ ‘ਚ ਬਹੁਤ ਹੀ ਸਰਾਹਨਾ ਕੀਤੀ ਜਾਂਦੀ ਹੈ। ਪਾਲੀਵੁਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ ਅਤੇ ਆਪਣੇ ਫੈਨਜ਼ ਨੂੰ ਆਪਣੇ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦੇਈਏ ਕਿ ਗੀਤਕਾਰ ਤੇ ਗਾਇਕ ਹੈਪੀ ਰਾਏਕੋਟੀ ਦੇ ਘਰ ਨੰਨ੍ਹੇ ਬੱਚੇ ਦੀਆਂ ਕਿਲਕਾਰੀਆਂ ਗੂੰਜ ਉੱਠੀਆਂ ਹਨ।ਹਾਲ ਹੀ ਵਿੱਚ ਹੈਪੀ ਰਾਏਕੋਟੀ ਨੇ ਆਪਣੇ ਪੁੱਤਰ ਦੀ ਪਹਿਲੀ ਝਲਕ ਵਾਲੀ ਤਸਵੀਰ ਸ਼ੇਅਰ ਆਪਣੇ ਇੰਸਟਾਗ੍ਰਾਮ ਤਸਵੀਰ ਸ਼ੇਅਰ ਕੀਤੀ ਹੈ । ਉਨ੍ਹਾਂ ਨੇ ਫੋਟੋ ਸ਼ੇਅਰ ਕਰਦੇ ਹੋਏ ਭਾਵੁਕ ਕੈਪਸ਼ਨ ਲਿਖੀ ਹੈ – ‘ਮਿਸ ਯੂ ਮੇਰੇ ਪੁੱਤਰ ਛੇਤੀ ਛੇਤੀ ਠੀਕ ਹੋ ਜਾਣਾ ਸਾਰਾ ਕੁਝ ਫਿਰ ਮਿਲਦੇ ਆ ਜਲਦੀ ਫਿਰ ਆਪਾ ਕਦੇ ਅਲੱਗ ਹੋਣਾ ਈ ਨੀਂ’।

ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦਈਏ ਇਸੇ ਮਹੀਨੇ ਉਹ ਇੱਕ ਪੁੱਤਰ ਦੇ ਪਿਤਾ ਬਣੇ ਨੇ । ਉਨ੍ਹਾਂ ਨੇ ਆਪਣੇ ਲਾਡਲੇ ਦਾ ਨਾਂ ਆਰਵ (Aarav) ਰੱਖਿਆ ਹੈ । ਪਿਤਾ ਬਣਨ ਤੇ ਪੰਜਾਬੀ ਜਗਤ ਦੇ ਕਲਾਕਾਰਾਂ ਨੇ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਸਨ । ਮਨਿੰਦਰ ਬੁੱਟਰ ਨੇ ਜੱਫੀ ਤੇ ਸਿਤਾਰੇ ਵਾਲੇ ਇਮੋਜ਼ੀ ਪੋਸਟ ਕਰਦਿਆਂ ਸ਼ੁੱਭਕਾਮਨਾਵਾਂ ਦਿੱਤੀਆਂ ਸੀ। ਪੰਜਾਬੀ ਅਦਾਕਾਰਾ ਦਿਲਜੋਤ ਨੇ ਲਿਖਿਆ, ‘ਮੁਬਾਰਕਾਂ ਹੈਪੀ। ਇਨ੍ਹਾਂ ਤੋਂ ਇਲਾਵਾ ਰੌਸ਼ਨ ਪ੍ਰਿੰਸ, ਸਾਰਾ ਗੁਰਪਾਲ, ਜ਼ੋਰਾ ਰੰਧਾਵਾ, ਜਗਦੀਪ ਸਿੱਧੂ, ਦੇਸੀ ਕਰਿਊ ਵਰਗੇ ਸਿਤਾਰਿਆਂ ਨੇ ਵੀ ਵਧਾਈਆਂ ਦਿੱਤੀਆਂ ਸੀ।ਦੱਸ ਦਈਏ ਸਾਲ 2018 ‘ਚ ਹੈਪੀ ਰਾਏਕੋਟੀ ਨੇ ਵਿਆਹ ਕਰਵਾ ਲਿਆ ਸੀ ।

ਉਨ੍ਹਾਂ ਦੀ ਪਤਨੀ ਦਾ ਨਾਂਅ ਖੁਸ਼ੀ ਹੈ । ਜੇ ਗੱਲ ਕਰੀਏ ਹੈਪੀ ਰਾਏਕੋਟੀ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਦੇ ਲਿਖੇ ਗੀਤ ਰੌਸ਼ਨ ਪ੍ਰਿੰਸ, ਐਮੀ ਵਿਰਕ, ਗਿੱਪੀ ਗਰੇਵਾਲ ਸਣੇ ਕਈ ਹੋਰ ਨਾਮੀ ਗਾਇਕ ਵੀ ਗਾ ਚੁੱਕੇ ਨੇ । ਇਸ ਤੋਂ ਇਲਾਵਾ ਉਹ ਆਪਣੀ ਆਵਾਜ਼ ‘ਚ ਸਿੰਗਲ ਟਰੈਕ ਜਿਵੇਂ ਜ਼ਿੰਦਾ, ਪਿਆਰ ਨਹੀਂ ਕਰਨਾ, ਜਾਨ, ਬਾਈ ਹੁੱਡ, ਮੁਟਿਆਰ, ਕੁੜੀ ਮਰਦੀ ਆ ਤੇਰੇ ਤੇ ਵਰਗੇ ਕਈ ਸੁਪਰ ਹਿੱਟ ਗੀਤ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਨੇ । ਇਸ ਤੋਂ ਇਲਾਵਾ ਉਨ੍ਹਾਂ ਦੇ ਲਿਖੇ ਗੀਤ ਅਰਦਾਸ, ਅੰਗਰੇਜ਼, ਲਵ ਪੰਜਾਬ ਤੇ ਕਈ ਹੋਰ ਪੰਜਾਬੀ ‘ਚ ਸ਼ਾਮਿਲ ਹੋ ਚੁੱਕੇ ਨੇ ।

Related posts

ਸੈਫ ਅਲੀ ਖਾਨ ’ਤੇ ਹਮਲਾ: ਮੁੰਬਈ ਪੁਲੀਸ ਨੇ ਪੁੱਛ ਪੜਤਾਲ ਲਈ ਇਕ ਵਿਅਕਤੀ ਨੂੰ ਹਿਰਾਸਤ ’ਚ ਲਿਆ

On Punjab

ਸਲਮਾਨ ਖ਼ਾਨ ਫਿਰ ਮੁਸੀਬਤ ‘ਚ, ਕੋਰਟ ਤੋਂ ਵਾਰਨਿੰਗ

On Punjab

ਐਕਟਰ ਸੁਨੀਲ ਸ਼ੈਟੀ ਦੀ ਬੇਟੀ ਨੇ ਖ਼ਰੀਦੀ ਇਹ ਲਗਜ਼ਰੀ ਕਾਰ, ਕੀਮਤ ਤੇ ਖ਼ਾਸੀਅਤ ਜਾਣ ਕੇ ਰਹਿ ਜਾਓਗੇ ਦੰਗ

On Punjab