ਨਵੀਂ ਦਿੱਲੀ : ਪਹਿਲਵਾਨ ਸੁਸ਼ੀਲ ਕੁਮਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਅੱਜ ਉਤਰੀ ਰੇਲਵੇ ਨੇ ਉਸ ਨੂੰ ਨੌਕਰੀ ਤੋਂ ਸਸਪੈਂਡ ਕਰ ਦਿੱਤਾ। ਜ਼ਿਕਰਯੋਗ ਹੈ ਕਿ ਹੱਤਿਆ ਦੇ ਕੇਸ ਵਿਚ ਸੁਸ਼ੀਲ ਕੁਮਾਰ ਨੂੰ 23 ਮਈ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਰੋਹਿਣੀ ਕੋਰਟ ਨੇ 6 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ।
ਕੋਰਟ ਵਿਚ ਸੁਣਵਾਈ ਦੌਰਾਨ ਦਿੱਲੀ ਪੁਲਿਸ ਨੇ ਦੱਸਿਆ ਕਿ ਸੁਸ਼ੀਲ ਕੁਮਾਰ ਅਤੇ ਉਸ ਦੇ ਸਾਥੀਆਂ ਨੇ ਪੀਡ਼ਤਾਂ ਨੂੰ ਜਾਨਵਰਾਂ ਵਾਂਗ ਮਾਰਿਆ ਸੀ। ਹੱਤਿਆ ਦੇ ਦੋਸ਼ ਵਿਚ ਸੁਸ਼ੀਲ ਕੁਮਾਰ ਅਤੇ ਉਸ ਨਾਲ ਉਸ ਇਲਾਕੇ ਵਿਚ ਆਤੰਕ ਕਾਇਮ ਕਰਨਾ ਚਾਹੁੰਦਾ ਹੈ।