ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਪੋਲੋ ਲੈਬ ਦੇ ਸਹਿਯੋਗ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਵਿਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ, ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰ: ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜਨ.) ਰਣਜੀਤ ਸਿੰਘ ਅਤੇ ਐਸ.ਡੀ.ਐਮ ਅਮਿੱਤ ਗੁਪਤਾ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੰਗੀ ਸਿਹਤ ਲਈ ਸਾਨੂੰ ਆਪਣੇ ਸਰੀਰ ਨੂੰ ਸਾਫ਼ ਰੱਖਣ ਤੋਂ ਇਲਾਵਾ ਖਾਣ-ਪੀਣ ਦਾ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਤਾਂ ਜੋ ਕਿਸੇ ਕਿਸਮ ਦੀ ਬਿਮਾਰੀ ਪੈਦਾ ਨਾ ਸਕੇ ਅਤੇ ਅਸੀਂ ਸਰੀਰਕ ਪੱਖੋਂ ਤੰਦਰੁਸਤ ਰਹਿ ਸਕੀਏ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਸਰੀਰ ਦੀ ਸਮੇਂ-ਸਮੇਂ ਤੇ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਸਾਨੂੰ ਆਪਣੀਆਂ ਸਰੀਰਕ ਬਿਮਾਰੀਆਂ ਦਾ ਪਤਾ ਲੱਗਾ ਸਕੇ ਅਤੇ ਅਸੀਂ ਉਸ ਦੀ ਰੋਕਥਾਮ ਕਰ ਸਕੀਏ। ਕੈਂਪ ਦੌਰਾਨ ਪੋਲੋ ਲੈਬ ਦੀ ਟੀਮ ਵੱਲੋਂ ਵੱਡੀ ਗਿਣਤੀ ਵਿਚ ਸਰਕਾਰੀ ਮੁਲਾਜ਼ਮਾਂ ਅਤੇ ਹੋਰ ਲੋਕਾਂ ਦੇ ਮੁਫ਼ਤ ਸ਼ੂਗਰ, ਥਾਇਰੈਡ, ਖ਼ੂਨ ਆਦਿ ਟੈੱਸਟ ਕੀਤੇ ਗਏ।