ਮੁਹਾਲੀ- ਜ਼ੀਰਕਪੁਰ ਨੇੜੇ ਢਕੋਲੀ ਵਿੱਚ 82 ਬਟਾਲੀਅਨ ਦੇ ਇੱਕ ਪੁਲੀਸ ਮੁਲਾਜ਼ਮ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਢਲੀ ਜਾਣਕਾਰੀ ਅਨੁਸਾਰ ਉਸ ਤੋਂ 1.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲੀਸ ਵੱਲੋਂ ਜਾਰੀ ਨਸ਼ਿਆ ਵਿਰੁਧ ਮੁਹਿੰਮ ਬਾਰ ਦੱਸਦਿਆਂ ਮੋਹਾਲੀ ਦੇ ਐਸਐਸਪੀ ਦੀਪਕ ਪਾਰੀਕ ਨੇ ਕਿਹਾ ਕਿ ਦੋ ਦਿਨ ਪਹਿਲਾਂ 13 ਕਿਲੋ ਅਫੀਮ ਬਰਾਮਦ ਕੀਤੀ ਗਈ ਸੀ। ਇਸ ਮਾਮਲੇ ਸਬੰਧੀ ਹਾਲੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।