no foreign player available: IPL 2020: ਕੋਰੋਨਾ ਵਾਇਰਸ ਦਾ ਪਰਛਾਵਾਂ ਹੁਣ ਆਈ.ਪੀ.ਐਲ 2020 ‘ਤੇ ਵੀ ਦਿਖਾਈ ਦੇ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 60 ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਬੀ.ਸੀ.ਸੀ.ਆਈ ਦੇ ਸੂਤਰਾਂ ਤੋਂ ਇਹ ਖ਼ਬਰ ਮਿਲੀ ਹੈ ਕਿ ਕੋਰੋਨਾ ਵਾਇਰਸ ਕਾਰਨ ਹੁਣ ਵਿਦੇਸ਼ੀ ਖਿਡਾਰੀਆਂ ਦਾ ਵੀਜ਼ਾ 15 ਅਪ੍ਰੈਲ ਤੱਕ ਰੱਦ ਕਰ ਦਿੱਤਾ ਗਿਆ ਹੈ। ਅਜਿਹੀ ਸਥਿਤੀ ਵਿੱਚ ਵਿਦੇਸ਼ੀ ਖਿਡਾਰੀ 15 ਅਪ੍ਰੈਲ ਤੱਕ ਆਈ.ਪੀ.ਐਲ ਲਈ ਉਪਲੱਬਧ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਨੇ ਕੋਰੋਨਾ ਵਾਇਰਸ ਸੰਬੰਧੀ ਵੱਡਾ ਫੈਸਲਾ ਲੈਂਦਿਆਂ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦਾ ਵੀਜ਼ਾ 15 ਅਪ੍ਰੈਲ ਤੱਕ ਰੱਦ ਕਰ ਦਿੱਤਾ ਹੈ। ਇਸ ਦੇ ਤਹਿਤ ਵਿਦੇਸ਼ੀ ਖਿਡਾਰੀ ਆਈ.ਪੀ.ਐਲ ਖੇਡਣ ਲਈ ਭਾਰਤ ਨਹੀਂ ਆ ਸਕਣਗੇ। ਕੋਰੋਨਾ ਵਾਇਰਸ ਦਾ ਖ਼ਤਰਾ ਪੂਰੀ ਦੁਨੀਆ ਵਿੱਚ ਛਾਇਆ ਹੋਇਆ ਹੈ।
ਇਸ ਤੋਂ ਇਲਾਵਾ ਰਾਜ ਸਰਕਾਰਾਂ ਵੀ ਕੋਰੋਨਾ ਵਾਇਰਸ ਕਾਰਨ ਆਪਣੇ ਰਾਜ ਵਿੱਚ ਵੱਡੇ ਕਦਮ ਚੁੱਕ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਫੈਲਣ ਦੇ ਮੱਦੇਨਜ਼ਰ ਕਰਨਾਟਕ ਸਰਕਾਰ ਨੇ ਬੀ.ਸੀ.ਸੀ.ਆਈ ਨੂੰ ਆਈਪੀਐਲ ਮੈਚਾਂ ਦੀ ਮੇਜ਼ਬਾਨੀ ਨਾ ਕਰਨ ਦਾ ਸੁਝਾਅ ਵੀ ਭੇਜਿਆ ਹੈ, ਜੱਦਕਿ ਮਹਾਰਾਸ਼ਟਰ ਸਰਕਾਰ ਨੇ ਆਈ.ਪੀ.ਐਲ ਮੈਚਾਂ ਦੀ ਟਿਕਟ ‘ਤੇ ਪਾਬੰਦੀ ਲਗਾ ਦਿੱਤੀ ਹੈ। ਮਹਾਰਾਸ਼ਟਰ ਸਰਕਾਰ ਨੇ ਬੀ.ਸੀ.ਸੀ.ਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਦੇ ਸਾਮ੍ਹਣੇ ਇੱਕ ਪ੍ਰਸਤਾਵ ਵੀ ਦਿੱਤਾ ਹੈ ਕਿ ਮੈਚਾਂ ਨੂੰ ਟੀਵੀ ਤੱਕ ਸੀਮਤ ਕੀਤਾ ਜਾਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਆਈ.ਪੀ.ਐਲ ਦੀ ਗਵਰਨਿੰਗ ਕੌਂਸਲ 14 ਮਾਰਚ ਨੂੰ ਕਰੋਨਾ ਵਾਇਰਸ ਦੇ ਕਾਰਨ ਆਈ.ਪੀ.ਐਲ ਵਿੱਚ ਹੋਣ ਵਾਲੇ ਖ਼ਤਰਿਆਂ ਬਾਰੇ ਇੱਕ ਮੀਟਿੰਗ ਕਰਨ ਜਾ ਰਹੀ ਹੈ। ਆਈ.ਪੀ.ਐਲ 2020 ਦਾ ਆਗਾਜ਼ 29 ਮਾਰਚ ਤੋਂ ਹੋਣਾ ਹੈ, ਜੋ 23 ਮਈ ਤੱਕ ਚੱਲੇਗਾ। ਅਜਿਹੀ ਸਥਿਤੀ ਵਿੱਚ, ਇਹ ਵੇਖਣਾ ਹੋਵੇਗਾ ਕਿ ਬੀ.ਸੀ.ਸੀ.ਆਈ ਇਸ ਵਾਰ ਕੋਰੋਨਾ ਵਾਇਰਸ ਕਾਰਨ ਆਈ.ਪੀ.ਐਲ ਨੂੰ ਰੱਦ ਕਰਨ ਦਾ ਫੈਸਲਾ ਕਰਦਾ ਹੈ ਜਾਂ ਉਹ ਇਸ ਨੂੰ ਇੱਕ ਨਵੀਂ ਰਣਨੀਤੀ ਦੇ ਤਹਿਤ ਕਰਵਾਇਆ ਜਾਵੇਗਾ।