ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੇ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ/ਸੈਕੰਡਰੀ) ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ 16 ਸਕੂਲਾਂ ਨੂੰ 22 ਜੁਲਾਈ 2023 ਤਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਨਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਚੰਨਣਵਿੰਡੀ,ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਮਾਂਗਾ,ਸਰਕਾਰੀ ਪ੍ਰਾਇਮਰੀ ਸਕੂਲ ਤਕੀਆ,ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਾਟਾਂਵਾਲੀ,ਸਰਕਾਰੀ ਪ੍ਰਾਇਮਰੀ ਸਕੂਲ ਭਰੋਆਣਾ,ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਪੁਰ ਸੱਧਾ,ਸਰਕਾਰੀ ਪ੍ਰਾਇਮਰੀ ਸਕੂਲ ਭਾਗੋ ਅਰਾਈਆਂ,ਸਰਕਾਰੀ ਪਾਇਮਰੀ ਸਕੂਲ ਮੰਡ ਇੰਦਰਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇੰਦਰਪੁਰ,ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲ,ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਵਾਲਾ,ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਬੋਵਾਲ ਸ਼ਾਮਲ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਬਾਕੀ ਸਾਰੇ ਸਕੂਲ 17 ਜੁਲਾਈ ਤੋਂ ਆਮ ਵਾਂਗ ਖੁੱਲਣਗੇ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਪ੍ਰਾਇਮਰੀ) ਕਪੂਰਥਲਾ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੁਲਤਾਨਪੁਰ ਲੋਧੀ ਬਲਾਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਪਹੁੰਚ ਸੰਭਵ ਨਹੀਂ ਹੈ। ਇਸ ਲਈ ਹੜ੍ਹਾਂ ਦੇ ਪਾਣੀ ਦੇ ਬੁਰੇ ਪ੍ਰਭਾਵਾਂ ਤੋਂ ਬਚਣ ਲਈ ਸਫ਼ਾਈ ਨਾ ਹੋਣ ਕਾਰਨ ਅਤੇ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਇਹ ਸਕੂਲਾਂ ਨੂੰ ਖੋਲਣਾ ਠੀਕ ਨਹੀਂ ਹੋਵੇਗਾ।