42.98 F
New York, US
October 17, 2024
PreetNama
ਰਾਜਨੀਤੀ/Politics

19 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸ੍ਰੀ ਕਰਤਾਰਪੁਰ ਸਾਹਿਬ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਜੱਥਾ, ਬੀਬੀ ਜਗੀਰ ਕੌਰ ਬੋਲੇ- ਸਿੱਖਾਂ ਦੀਆਂ ਅਰਦਾਸਾਂ ਕਬੂਲ ਹੋਈਆਂ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੁੱਲ੍ਹਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖਾਂ ਦੀਆਂ ਅਰਦਾਸਾਂ ਮੁੜ ਕਬੂਲ ਹੋਈਆਂ ਹਨ, ਉਨ੍ਹਾਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਵਿਦੇਸ਼ ਮੰਤਰੀ ਨੇ ਸਮੁੱਚੀ ਕੈਬਨਿਟ ਨੇ ਫ਼ੈਸਲਾ ਕਰਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਖੁੱਲ੍ਹ ਕੇ ਸਿੱਖਾਂ ਨੂੰ ਮੁੜ ਖੁਸ਼ੀ ਦਿੱਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੋਰੋਨਾ ਦੇ ਚੱਲਦਿਆਂ 21 ਮਾਰਚ 2020 ਤੋਂ ਹੀ ਕੋਰੀਡੋਰ ਨੂੰ ਬੰਦ ਕਰ ਦਿੱਤਾ ਗਿਆ ਸੀ। ਸਿੱਖਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਈ ਵਾਰ ਭਾਰਤ ਸਰਕਾਰ ਨੂੰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੜ ਲਾਂਘਾ ਖੋਲ੍ਹ ਦਿੱਤਾ ਗਿਆ ਹੈ, ਜਿਸ ਦੀ ਸਿੱਖਾਂ ਦੇ ਮਨਾਂ ਵਿਚ ਭਾਰੀ ਖੁਸ਼ੀ ਹੈ। ਉਨ੍ਹਾਂ ਜਿੱਥੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ, ਉਥੇ ਸਿੱਖ ਸੰਗਤਾਂ ਨੂੰ ਵਧ ਚੜ੍ਹ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ 19 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਅਗਵਾਈ ‘ਚ ਵਿਸ਼ੇਸ਼ ਜੱਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਵੇਗਾ ਅਤੇ ਪ੍ਰਕਾਸ਼ ਪੁਰਬ ਮਨਾਵੇਗਾ। ਇਸ ਜਥੇ ਵਿਚ ਰਾਗੀ ਜਥੇ ਅਤੇ ਸਿੱਖ ਸੰਗਤਾਂ, ਸ਼੍ਰੋਮਣੀ ਕਮੇਟੀ ਮੈਂਬਰ ਆਦਿ ਲਿਜਾਇਆ ਜਾਵੇਗਾ।

Related posts

ਰਾਮ ਰਹੀਮ ਨੂੰ ਅਦਾਲਤ ਦਾ ਵੱਡਾ ਝਟਕਾ, ਜੱਜ ਬਦਲਣ ਦੀ ਪਟੀਸ਼ਨ ਖਾਰਿਜ

On Punjab

ਸਾਊਦੀ ਅਰਬ ‘ਚ ਔਰਤਾਂ ਦੀ ਆਜ਼ਾਦੀ ਲਈ ਵੱਡਾ ਕਦਮ, ਧਾਰਮਿਕ ਸੰਸਥਾਵਾਂ ‘ਚ ਤਾਇਨਾਤ ਹੋਣਗੀਆਂ 10 ਔਰਤਾਂ

On Punjab

ਅਮਰੀਕਾ ਦੌਰੇ ‘ਤੇ ਜਾਣਗੇ ਪੀਐੱਮ ਮੋਦੀ, ਰਾਸ਼ਟਰਪਤੀ ਬਾਇਡਨ ਨਾਲ ਹੋਵੇਗੀ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਖ਼ਾਸ ਗੱਲਬਾਤ

On Punjab