nirbhaya case: ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿਰਭਿਆ ਦੇ ਸਾਰੇ ਦੋਸ਼ੀਆਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਨਿਰਭਿਆ ਦੇ ਦੋਸ਼ੀਆਂ ਨੂੰ ਕੱਲ ਸਵੇਰੇ 5.30 ਪੰਜ ਵਜੇ ਫਾਂਸੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਨਿਰਭਿਆ ਕੇਸ ਵਿੱਚ ਦੋਸ਼ੀ ਮੁਕੇਸ਼ ਦੀ ਆਖਰੀ ਚਾਲ ਵੀ ਕੰਮ ਨਹੀਂ ਆਈ।ਸੁਪਰੀਮ ਕੋਰਟ ਨੇ ਉਸ ਦੀ ਪਟੀਸ਼ਨ ਵੀ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਦੋਸ਼ੀ ਨੇ ਆਪਣੇ ਸਾਰੇ ਕਾਨੂੰਨੀ ਉਪਚਾਰਾਂ ਦੀ ਵਰਤੋਂ ਕਰ ਲਈ ਹੈ। ਦੱਸ ਦੇਈਏ ਕਿ ਉਸ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖਿਲ ਕੀਤੀ ਸੀ ਅਤੇ ਫਾਂਸੀ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।
ਮੁਕੇਸ਼ ਨੇ ਆਪਣੀ ਅਰਜ਼ੀ ਵਿੱਚ ਮੰਗ ਕੀਤੀ ਸੀ ਕਿ ਉਸ ਨੂੰ ਕਿਸੇ ਵੀ ਅਦਾਲਤ ਵਿੱਚ ਪਟੀਸ਼ਨ ਦਾਖਿਲ ਕਰਨ ਦੀ ਆਗਿਆ ਦਿੱਤੀ ਜਾਵੇ। ਮੁਕੇਸ਼ ਨੇ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਖਿਲ ਕੀਤੀ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਉਸ ਨਾਲ ਕੋਈ ਉਚਿਤ ਨਿਆਂ ਨਹੀਂ ਹੋਇਆ ਹੈ। ਇਹ ਵੀ ਕਿਹਾ ਕਿ ਘਟਨਾ ਦੇ ਸਮੇਂ ਉਹ ਦਿੱਲੀ ਵਿੱਚ ਨਹੀਂ ਬਲਕਿ ਰਾਜਸਥਾਨ ਵਿੱਚ ਮੌਜੂਦ ਸੀ। ਮੁਕੇਸ਼ ਨੇ ਆਪਣੀ ਪਟੀਸ਼ਨ ਵਿੱਚ ਡੀ ਐਨ ਏ ਅਤੇ ਆਇਰਨ ਰਾਡ ਦੋਵਾਂ ਸਿਧਾਤਾਂ ਉੱਤੇ ਸਵਾਲ ਚੁੱਕੇ ਸਨ।
ਇਹ ਵੀ ਕਿਹਾ ਕਿ ਇਸ ਕੇਸ ਦੇ ਦਸਤਾਵੇਜ਼, ਰਿਕਾਰਡ ਅਤੇ ਰਿਪੋਰਟਾਂ ਦੀ ਸੀਬੀਆਈ ਤੋਂ ਜਾਂਚ ਹੋਣੀ ਚਾਹੀਦੀ ਹੈ ਅਤੇ ਅਦਾਲਤ ਨੂੰ ਉਨ੍ਹਾਂ ਨੂੰ ਮੰਗਵਾਏ ਚਾਹੀਦਾ ਹੈ। ਵੀਰਵਾਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਸੁਣਵਾਈ ਦੌਰਾਨ ਹਾਈ ਵੋਲਟੇਜ ਡਰਾਮਾ ਵੀ ਹੋਇਆ। ਅਦਾਲਤ ਦੇ ਕਮਰੇ ਵਿੱਚ ਦੋਸ਼ੀ ਅਕਸ਼ੈ ਕੁਮਾਰ ਦੀ ਪਤਨੀ ਜੱਜ ਦੇ ਸਾਹਮਣੇ ਰੋਣ ਲੱਗੀ ਅਤੇ ਅਕਸ਼ੈ ਕੁਮਾਰ ਦੀ ਪਤਨੀ ਨੇ ਨਿਰਭਿਆ ਦੀ ਮਾਂ ਆਸ਼ਾ ਦੇਵੀ ਦੇ ਪੈਰਾਂ ਨੂੰ ਹੱਥ ਲਾ ਕੇ ਕਿਹਾ ਕਿ ਤੁਸੀਂ ਮੇਰੀ ਮਾਂ ਵਾਂਗ ਹੋ, ਇਸ ਫਾਂਸੀ ਨੂੰ ਰੋਕਵਾਂ ਦਿਓ।