ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਜ਼ਿਲ੍ਹਾ ਫਾਜ਼ਿਲਕਾ ਦੀ ਕੌਂਸਲ ਦੀ ਮੀਟਿੰਗ ਸਥਾਨਕ ਪਾਰਟੀ ਦਫ਼ਤਰ ਵਿਖੇ ਕਾਮਰੇਡ ਮਹਿੰਗਾ ਰਾਮ ਕਟੈਹੜਾ ਦੀ ਪ੍ਰਧਾਨਗੀ ਹੇਠ ਕੀਤੀ ਗਈ।ਮੀਟਿੰਗ ਨੂੰ ਸੰਬੋਧਨ ਕਰਨ ਲਈ ਸੂਬਾ ਹੈੱਡ ਕੁਆਰਟਰ ਤੋਂ ਵਿਸ਼ੇਸ਼ ਤੌਰ ‘ਤੇ ਸਾਬਕਾ ਵਿਧਾਇਕ ਅਤੇ ਸਾਬਕਾ ਸੂਬਾ ਸਕੱਤਰ ਕਾਮਰੇਡ ਹਰਦੇਵ ਅਰਸ਼ੀ ਪਹੁੰਚੇ।ਮੀਟਿੰਗ ਵਿੱਚ ਪਾਰਟੀ ਦਾ ਨਵੀਨੀਕਰਨ, 20 ਮਾਰਚ ਨੂੰ ਖੇਤ ਮਜ਼ਦੂਰਾਂ ਵੱਲੋਂ ਪਾਰਲੀਮੈਂਟ ਚੱਲੋ ਅਤੇ 25 ਮਾਰਚ ਨੂੰ ਖੱਬੀਆਂ ਪਾਰਟੀਆਂ ਦੀ ਲੁਧਿਆਣਾ ਵਿਖੇ ਕੀਤੀ ਜਾ ਰਹੀ ਸਾਂਝੀ ਰੈਲੀ ਦੀ ਤਿਆਰੀ ਸਬੰਧੀ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ।ਇਸ ਮੌਕੇ ਆਪਣੇ ਸੰਬੋਧਨ ਵਿੱਚ ਕਾਮਰੇਡ ਅਰਸ਼ੀ ਨੇ ਕਿਹਾ ਕਿ ਦੇਸ਼ ਦੀ ਸੱਤਾ ਤੇ ਕਾਬਜ਼ ਬੀਜੇਪੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਲੋਕ ਵਿਰੋਧੀ ਕਾਨੂੰਨ “ਕੌਮੀ ਨਾਗਰਿਕਤਾ ਸੋਧ ਕਾਨੂੰਨ,ਕੌਮੀ ਨਾਗਰਿਕਤਾ ਰਜਿਸਟਰ ਅਤੇ ਆਬਾਦੀ ਰਜਿਸਟਰ ਵਰਗੇ ਕਾਨੂੰਨ ਪਾਸ ਕਰਕੇ ਦੇਸ਼ ਦੀ ਜਨਤਾ ਨੂੰ ਆਪਸ ਵਿੱਚ ਲੜਾਉਣ ਦਾ ਕੰਮ ਕੀਤਾ ਹੈ ਅਤੇ ਆਪਣਾ ਫਾਸ਼ੀਵਾਦੀ ਏਜੰਡੇ ਨੂੰ ਲਾਗੂ ਕਰਨ ਵੱਲ ਵੱਧ ਰਹੀ ਹੈ।ਕਾਮਰੇਡ ਅਰਸ਼ੀ ਨੇ ਕਿਹਾ ਕਿ ਆਰਥਿਕਤਾ ਦੇ ਆਧਾਰ ‘ਤੇ ਕੇਂਦਰ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ, ਕੌਮਾਂਤਰੀ ਪੱਧਰ ਤੇ ਕੋਈ ਵੀ ਭਾਰਤ ਵਿੱਚ ਨਿਵੇਸ਼ ਕਰਨ ਲਈ ਤਿਆਰ ਨਹੀਂ,ਦੂਜੇ ਪਾਸੇ ਕੇਂਦਰ ਸਰਕਾਰ ਮੁਨਾਫ਼ੇ ਵਾਲੇ ਅਦਾਰਿਆਂ ਨੂੰ ਵੀ ਕੌਡੀਆਂ ਦੇ ਭਾਅ ਵੇਚਣ ਤੇ ਤੁਲੀ ਹੋਈ ਹੈ।ਨਵੇਂ ਰੋਜ਼ਗਾਰ ਮੰਗਣ ਵਾਲਿਆਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਰੁਜ਼ਗਾਰ ਤੇ ਲੱਗਿਆ ਤੋਂ ਰੁਜ਼ਗਾਰ ਖੋਹੇ ਜਾ ਰਹੇ ਹਨ।ਸੰਸਦ ਵਿੱਚ ਪਾਸ ਕੀਤੇ ਗਏ ਉਕਤ ਕਾਨੂੰਨਾਂ ਨੂੰ ਲੋਕ ਵਿਰੋਧੀ ਗਰਦਾਨਦਿਆ ਕਾਮਰੇਡ ਅਰਸ਼ੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਾਨੂੰਨ ਪਾਸ ਕਰਨੇ ਹੀ ਸਨ, ਤਾਂ ਰੁਜ਼ਗਾਰ ਦੀ ਗਰੰਟੀ ਦਾ ਕਾਨੂੰਨ ਪਹਿਲਾਂ ਕਿਉਂ ਨਹੀਂ ਪਾਸ ਕੀਤਾ।ਉਨ੍ਹਾਂ ਕਿਹਾ ਕਿ ਲੁਧਿਆਣਾ ਵਿਖੇ ਖੱਬੀਆਂ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ “ਰੈਲੀ ਲਾਮਿਸਾਲ ਹੋਵੇਗੀ।ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਹੰਸਰਾਜ ਗੋਲਡਨ ਨੇ ਦੱਸਿਆ ਕਿ ਲੁਧਿਆਣਾ ਰੈਲੀ ਵਿੱਚ ਫਾਜ਼ਿਲਕਾ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਪਾਰਟੀ ਵਰਕਰ ਹਿੱਸਾ ਲੈਣਗੇ।ਉਨ੍ਹਾਂ ਕਿਹਾ ਕਿ ਪਾਰਟੀ ਇਸ ਸਬੰਧੀ ਆਪਣੀਆਂ ਤਿਆਰੀਆਂ ਜੋਸ਼ੋ ਖਰੋਸ਼ ਨਾਲ ਕਰ ਰਹੀ ਹੈ।ਮੀਟਿੰਗ ਵਿੱਚ ਹੋਰਾਂ ਤੋਂ ਇਲਾਵਾ ਕਾਮਰੇਡ ਦੀਵਾਨ ਸਿੰਘ’ਦਰਸ਼ਨ ਲਾਧੂਕਾ,ਸੁਰਿੰਦਰ ਢੰਡੀਆਂ,ਰਿਸ਼ੀਪਾਲ,ਛਿੰਦਰ ਮਹਾਲਮ,ਜੰਮੂ ਰਾਮ,ਵਜ਼ੀਰ ਚੰਦ ਸੱਪਾਂਵਾਲੀ,ਪਰਮਜੀਤ ਢਾਬਾਂ,ਬਲਵੰਤ ਚੋਹਾਣਾ, ਭਰਪੂਰ ਸਿੰਘ ,ਜੰਮੂ ਰਾਮ,ਬਲਵੀਰ ਕਾਠਗ਼ੜ,ਮੁਖਤਿਆਰ ਕਮਰੇਵਾਲਾ,ਚਿਮਨ ਨਵਾਂ ਸਲੇਮਸ਼ਾਹ,ਹਰਭਜਨ ਛੱਪੜੀਵਾਲਾ ਨੇ ਵੀ ਸੰਬੋਧਨ ਕੀਤਾ।
next post