32.27 F
New York, US
February 3, 2025
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

34ਵੀਂ ਵਿਸ਼ਵ ਪੰਜਾਬੀ ਕਾਨਫਰੰਸ ’ਚ ਹਿੱਸਾ ਲੈਣ ਲਈ ਭਾਰਤ ਤੋਂ 65 ਮੈਂਬਰੀ ਵਫ਼ਦ ਅਟਾਰੀ ਸੜਕ ਰਸਤੇ ਪਾਕਿ ਪੁੱਜਾ

ਅੰਮ੍ਰਿਤਸਰ-ਲਾਹੌਰ ਵਿਖੇ 19 ਤੋਂ 21 ਜਨਵਰੀ ਤੱਕ ਹੋਣ ਵਾਲੀ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈਣ ਵਾਸਤੇ ਭਾਰਤ ਤੋਂ 65 ਮੈਂਬਰੀ ਵਫ਼ਦ ਅੱਜ ਵਾਹਗਾ-ਅਟਾਰੀ ਸਰਹੱਦ ਰਸਤੇ ਪਾਕਿਸਤਾਨ ਪੁੱਜ ਗਿਆ ਹੈ। ਇਹ ਵਫ਼ਦ ਪਾਕਿਸਤਾਨ ਦੇ ਸਾਬਕਾ ਵਜ਼ੀਰ ਫ਼ਖ਼ਰ ਜ਼ਮਾਨ ਦੇ ਸੱਦੇ ਉੱਪਰ ਇਸ ਕਾਨਫਰੰਸ ਵਿੱਚ ਹਿੱਸਾ ਲੈਣ ਗਿਆ ਹੈ।

ਭਾਰਤੀ ਵਫਦ ਦੀ ਅਗਵਾਈ ਵਿਸ਼ਵ ਪੰਜਾਬੀ ਕਾਨਫਰੰਸ ਦੇ ਭਾਰਤੀ ਚੈਪਟਰ ਦੇ ਕੋਆਰਡੀਨੇਟਰ ਸਹਿਜਪ੍ਰੀਤ ਸਿੰਘ ਮਾਂਗਟ, ਚੇਅਰਮੈਨ ਡਾ. ਦੀਪਕ ਮਨਮੋਹਨ ਸਿੰਘ ਅਤੇ ਉੱਘੇ ਕਵੀ ਤੇ ਪੰਜਾਬੀ ਵਿਰਾਸਤ ਲੋਕ ਅਕਾਡਮੀ ਦੇ ਚੇਅਰਮੈਨ ਗੁਰਭਜਨ ਸਿੰਘ ਗਿੱਲ ਕਰ ਰਹੇ ਹਨ। ਇਸ ਵਾਰ ਕਾਨਫਰੰਸ ਸੂਫੀਇਜ਼ਮ ਬਾਰੇ ਹੋਵੇਗੀ, ਜਿਸ ਵਿੱਚ ਵੱਖ-ਵੱਖ ਪੇਪਰ ਪੜ੍ਹੇ ਜਾਣਗੇ ਤੇ ਵਿਚਾਰਾਂ ਹੋਣਗੀਆਂ।

ਪਾਕਿਸਤਾਨ ਗਏ ਵਫਦ ਵਿੱਚ ਸਾਹਿਤ ਕਲਾ, ਸੱਭਿਆਚਾਰ ਅਤੇ ਪੱਤਰਕਾਰੀ ਖੇਤਰ ਨਾਲ ਜੁੜੀਆਂ ਉੱਘੀਆਂ ਸਖਸ਼ੀਅਤਾਂ ਤੋਂ ਇਲਾਵਾ ਸਾਬਕਾ ਆਈਏਐਸ, ਆਈਪੀਐਸ ਅਧਿਕਾਰੀ, ਪ੍ਰੋਫੈਸਰ ਆਦਿ ਸ਼ਾਮਲ ਹਨ। ਕਾਨਫਰੰਸ ਦੌਰਾਨ ਗੁਰਭਜਨ ਸਿੰਘ ਗਿੱਲ, ਸਹਿਜਪ੍ਰੀਤ ਸਿੰਘ ਮਾਂਗਟ, ਤ੍ਰੈਲੋਚਨ ਲੋਚੀ ਤੇ ਨਵਦੀਪ ਸਿੰਘ ਗਿੱਲ ਦੀਆਂ ਗੁਰਮੁਖੀ ਦੇ ਨਾਲ ਸ਼ਾਹਮੁਖੀ ਵਿੱਚ ਪ੍ਰਕਾਸ਼ਿਤ ਨਵੀਆਂ ਪੁਸਤਕਾਂ ਵੀ ਰਿਲੀਜ਼ ਹੋਣਗੀਆਂ।

ਵਫ਼ਦ ਵਿੱਚ ਦਰਸ਼ਨ ਸਿੰਘ ਬੁੱਟਰ, ਡਾ ਸੁਖਦੇਵ ਸਿਰਸਾ, ਕਾਹਨ ਸਿੰਘ ਪੰਨੂੰ, ਗੁਰਪ੍ਰੀਤ ਸਿੰਘ ਤੂਰ, ਜੰਗ ਬਹਾਦਰ ਗੋਇਲ, ਅੰਮ੍ਰਿਤ ਕੌਰ ਗਿੱਲ, ਪੰਮੀ ਬਾਈ, ਡੌਲੀ ਗੁਲੇਰੀਆ, ਸੁਨੀਤਾ ਧੀਰ ਆਦਿ ਪ੍ਰਮੁੱਖ ਸ਼ਖਸੀਅਤਾਂ ਹਨ। ਵਫ਼ਦ ਵੱਲੋਂ ਲਾਹੌਰ ਦੇ ਨਾਲ-ਨਾਲ ਨਨਕਾਣਾ ਸਾਹਿਬ, ਕਰਤਾਰਪੁਰ ਸਾਹਿਬ, ਗੁਜਰਾਂਵਾਲਾ ਤੇ ਕਸੂਰ ਦਾ ਵੀ ਦੌਰਾ ਕੀਤਾ ਜਾਵੇਗਾ।

Related posts

ਲਹਿੰਦੇ ਪੰਜਾਬ ਤੋਂ ਆਈਆਂ ਕਰਤਾਰਪੁਰ ਸਾਹਿਬ ਦੀਆਂ ਖ਼ੂਬਸੂਰਤ ਤਸਵੀਰਾਂ

On Punjab

WhatsApp ਹੈਕ: ਕੋਈ ਹੋਰ ਤਾਂ ਨਹੀਂ ਪੜ੍ਹ ਰਿਹੈ ਨਿੱਜੀ ਮੈਸੇਜ, ਆਸਾਨੀ ਨਾਲ ਲਗਾਓ ਪਤਾ ਕਿ ਤੁਹਾਡਾ WhatsApp ਤਾਂ ਨਹੀਂ ਹੋਇਆ ਹੈਕ

On Punjab

ਭਾਰਤੀ ਨੌਜਵਾਨ ਨੇ ਨਾਬਾਲਗ ਨਾਲ ਰੇਪ, ਅਮਰੀਕਾ ਵੱਲੋਂ ਵੀਜ਼ਾ ਕੈਂਸਲ

On Punjab