ਦੱਖਣੀ ਅਫਰੀਕਾ ਦੇ ਜੋਹਾਨਸਬਰਗ ਸ਼ਹਿਰ ‘ਚ ਅੱਗ ਲੱਗਣ ਕਾਰਨ 47 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਇਸ ਘਟਨਾ ‘ਚ 43 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਜੋਹਾਨਸਬਰਗ ਦੀ ਮਿਉਂਸਪਲ ਸਰਕਾਰ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਦੱਸਿਆ ਕਿ ਇਹ ਘਟਨਾ ਜੋਹਾਨਸਬਰਗ ਦੇ ਕੇਂਦਰੀ ਵਪਾਰਕ ਜ਼ਿਲ੍ਹੇ ਵਿੱਚ ਵਾਪਰੀ ਹੈ।