ਲਾਹੌਰ: ਪਾਕਿਸਤਾਨ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ 90 ਫ਼ੀਸਦੀ ਕੰਮ ਮੁਕੰਮਲ ਹੋਣ ਦੀਆਂ ਖ਼ਬਰਾਂ ਹਨ।ਇੱਕ ਵਾਰ ਫਿਰ ਪਾਕਿਸਤਾਨ ਤੋਂ ਤਾਜ਼ਾ ਤਸਵੀਰਾਂ ਆਈਆਂ ਹਨ, ਜਿਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਗਲਿਆਰੇ ਦੇ ਉਸਾਰੀ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ।ਲੰਗਰ ਹਾਲ, ਸਰਾਵਾਂ ਤੇ ਅਜਾਇਬ ਘਰ ਦੀਆਂ ਇਮਾਰਤਾਂ ਤਿਆਰ ਹੋ ਚੁੱਕੀਆਂ ਹਨ।ਹੁਣ ਇਨ੍ਹਾਂ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਹੋਵੇਗਾ।ਨਵੰਬਰ ਮਹੀਨੇ ਵਿੱਚ ਇਮਰਾਨ ਖ਼ਾਨ ਕਰਤਾਰਪੁਰ ਸਾਹਿਬ ਕੌਰੀਡੋਰ ਦਾ ਉਦਘਾਟਨ ਕਰਨਗੇ।
ਇਸ ਸਾਲ 12 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ ਤੇ ਭਾਰਤ ਤੇ ਪਾਕਿਸਤਾਨ ਸਿੱਖਾਂ ਦੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਚਿਰੋਕਣੀ ਉਡੀਕ ਨੂੰ ਖ਼ਤਮ ਕਰਨਗੇ।