18.21 F
New York, US
December 23, 2024
PreetNama
ਸਮਾਜ/Social

ਅੱਜ ਤੋਂ ਸੜਕਾਂ ‘ਤੇ ਸੰਭਲ ਕੇ ਨਿਕਲਿਓ, ਬਹੁਤ ਮਹਿੰਗਾ ਪਏਗਾ ਟ੍ਰੈਫਿਕ ਨਿਯਮ ਤੋੜਨਾ

ਟ੍ਰੈਫਿਕ ਨਿਯਮ ਤੋੜਨ ‘ਤੇ ਅੱਜ ਤੋਂ ਤੁਹਾਨੂੰ ਪਹਿਲਾਂ ਨਾਲੋਂ 10 ਗੁਣਾ ਵਧੇਰੇ ਚਲਾਨ ਦੇਣਾ ਪੈ ਸਕਦਾ ਹੈ। ਦਰਅਸਲ ਸੜਕ ਆਵਾਜਾਈ ਤੇ ਹਾਈਵੇ ਮੰਤਰਾਲੇ ਵੱਲੋਂ ਮੋਟਰ ਵ੍ਹੀਕਲ ਦਾ ਨਵਾਂ ਕਾਨੂੰਨ ਅੱਜ ਤੋਂ ਲਾਗੂ ਹੋ ਗਿਆ ਹੈ। ਇਸ ਬਿੱਲ ਜ਼ਰੀਏ ਸਰਕਾਰ ਸੜਕ ਹਾਦਸਿਆਂ ‘ਤੇ ਲਗਾਮ ਕੱਸੀ ਜਾਏਗੀ। ਅੱਜ ਤੋਂ ਚਲਾਨ ਸਬੰਧੀ ਨਿਯਮਾਂ ਵਿੱਚ ਵੱਡੇ ਬਦਲਾਅ ਵੇਖਣ ਨੂੰ ਮਿਲਣਗੇ।

ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਦੁਨੀਆ ਵਿੱਚ ਜੇਕਰ ਸਭ ਤੋਂ ਸੌਖਿਆਂ ਲਾਈਸੰਸ ਬਣਾਇਆ ਜਾ ਸਕਦਾ ਹੈ ਤਾਂ ਉਹ ਥਾਂ ਭਾਰਤ ਹੈ। ਨਿਤਿਨ ਗਡਕਰੀ ਨੇ ਕਿਹਾ ਕਿ ਇੱਥੇ ਲੋਕ ਬਿਨਾਂ ਕਾਨੂੰਨ ਦੇ ਡਰ ਭੈਅ ਤੋਂ ਸੜਕਾਂ ‘ਤੇ ਚੱਲ ਰਹੇ ਹਨ। ਲੋਕਾਂ ਨੂੰ 50-100 ਰੁਪਏ ਦੇ ਚਲਾਣ ਦੀ ਪਰਵਾਹ ਨਹੀਂ ਹੈ। ਹੁਣ ਸਰਕਾਰ ਇਸ ਨੂੰ ਠੱਲ੍ਹ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਅੱਜ ਤੋਂ ਲਾਗੂ ਹੋਣਗੇ ਇਹ ਬਦਲਾਅ

ਸਰਕਾਰ ਵੱਲੋਂ ‘ਹਿੱਟ ਐਂਡ ਰਨ’ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ 25 ਹਜ਼ਾਰ ਰੁਪਏ ਦੀ ਥਾਂ 2 ਲੱਖ ਰੁਪਏ ਮੁਆਵਜ਼ਾ।

ਟਰੈਫਿਕ ਨਿਯਮਾਂ ਨੂੰ ਤੋੜਨ ‘ਤੇ ਜ਼ਿਆਦਾ ਜ਼ੁਰਮਾਨਾ ਦੇਣਾ ਪਏਗਾ।

ਜੇ ਹਾਦਸਾ ਜਾਂ ਨਿਯਮਾਂ ਨੂੰ ਜੇ ਕੋਈ ਨਾਬਾਲਿਗ ਤੋੜਦਾ ਹੈ ਤਾਂ ਉਸ ਕਾਰ ਦੇ ਮਾਲਕ ਜਾਂ ਨਾਬਾਲਗ ਦੇ ਮਾਂ-ਪਿਉ ‘ਤੇ ਕ੍ਰਿਮਿਨਲ ਕੇਸ ਕੀਤਾ ਜਾ ਸਕਦਾ ਹੈ। ਨਾਬਾਲਗ ‘ਤੇ Juvenile Justice Act ਦੇ ਦੌਰਾਨ ਕਾਰਵਾਈ ਹੋਏਗੀ। ਵਾਹਨ ਦਾ ਰਜਿਸਟ੍ਰੇਸ਼ਨ ਰੱਦ ਕਰ ਦਿੱਤਾ ਜਾਏਗਾ।

ਕਾਰ ਦੇ ਖਰਾਬ ਹਿੱਸਿਆਂ ਨੂੰ ਠੀਕ ਕਰਨ ਲਈ ਕੰਪਨੀਆਂ ਨੂੰ ਕਾਰ ਵਾਪਸ ਲੈਣੀ ਹੋਏਗੀ ਤੇ ਫਿਰ ਵਾਪਸ ਕਰਨੀ ਪਏਗੀ। ਖਰਾਬ ਕੁਆਲਟੀ ਲਈ ਕਾਰ ਕੰਪਨੀਆਂ ਜ਼ਿੰਮੇਦਾਰ ਹੋਣਗੀਆਂ।

ਸ਼ਰਾਬ ਪੀ ਕੇ ਗੱਡੀ ਚਲਾਉਣ ‘ਤੇ 2 ਹਜ਼ਾਰ ਦੀ ਥਾਂ 10 ਹਜ਼ਾਰ ਜ਼ਰੁਮਾਨਾ

ਤੇਜ਼ ਚਲਾਉਣ ‘ਤੇ 1000 ਤੋਂ 5000 ਰੁਪਏ ਚਲਾਨ

ਬਗੈਰ ਡ੍ਰਾਈਵਿੰਗ ਲਾਇਸੈਂਸ ਦੇ ਵਾਹਨ ਚਲਾਉਣ ‘ਤੇ 500 ਦੀ ਥਾਂ 5000 ਰੁਪਏ ਦਾ ਚਲਾਨ

ਸਪੀਡ ਲਿਮਟ ਪਾਰ ਕਰਨ ‘ਤੇ 400 ਦੀ ਥਾਂ 1000 ਤੋਂ 2000 ਦਾ ਚਲਾਨ

ਬਿਨਾ ਸੀਟ ਬੈਲਟ ਗੱਡੀ ਚਲਾਉਣ ‘ਤੇ 100 ਦੀ ਥਾਂ 1000 ਰੁਪਏ ਦਾ ਚਲਾਨ

ਜ਼ਰੂਰੀ ਸਟੈਂਡਰਡ ਨਾ ਪੂਰਾ ਕਰਨ ‘ਤੇ ਕਾਰ ਕੰਪਨੀਆਂ ਨੂੰ 500 ਕਰੋੜ ਰੁਪਏ ਤਕ ਦਾ ਜ਼ੁਰਮਾਨਾ

Related posts

Hanuman Jayanti : ਹਨੂੰਮਾਨ ਜੈਅੰਤੀ ‘ਤੇ MHA ਨੇ ਜਾਰੀ ਕੀਤੀ ਐਡਵਾਇਜਰੀ, ‘ਹਿੰਸਾ ਫੈਲਾਉਣ ਵਾਲਿਆਂ ਖ਼ਿਲਾਫ਼ ਵਰਤੋ ਸਖ਼ਤੀ’

On Punjab

ਗੈਂਗਸਟਰ ਸਾਰਜ ਮਿੰਟੂ ਨੇ ਇੰਟਰਨੈੱਟ ਮੀਡੀਆ ‘ਤੇ ਬਠਿੰਡਾ ਜੇਲ੍ਹ ਦੀਆਂ ਫੋਟੋਆਂ ਕੀਤੀਆਂ ਅਪਲੋਡ,ਜੇਲ੍ਹ ਪ੍ਰਸ਼ਾਸਨ ‘ਚ ਮਚੀ ਤੜਥਲੀ; ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਵੀ ਹੈ ਨਾਂ

On Punjab

ਨੀ ਪੰਜਾਬੀਏ –

Pritpal Kaur