47.34 F
New York, US
November 21, 2024
PreetNama
ਸਿਹਤ/Health

ਡੇਂਗੂ, ਚਿਕਨਗੁਨੀਆਂ ਬੁਖਾਰ ਦਾ ਸੀਜ਼ਨ ਸ਼ੁਰੂ,ਐਡਵਾਇਜ਼ਰੀ ਜਾਰੀ

The season for dengue, chikungunya fever has begun ਡੇਂਗੂ, ਚਿਕਨਗੁਨੀਆਂ ਬੁਖਾਰ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਜਿਸ ਬਾਰੇ ਸਿਵਲ ਸਰਜਨ ਰਾਜੇਸ਼ ਕੁਮਾਰ ਨੇ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਐਡੀਜ਼ ਅਜੈਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਸ ਨੂੰ ‘ਟਾਈਗਰ ਮੌਸਕੀਟੋ’ ਵੀ ਕਹਿੰਦੇ ਹਨ। ਇਸ ਦੇ ਸਰੀਰ ‘ਤੇ ਟਾਈਗਰ ਵਰਗੀਆਂ ਕਾਲੀਆਂ ਚਿੱਟੀਆਂ ਧਾਰੀਆਂ ਬਣੀਆਂ ਹੁੰਦੀਆਂ ਹਨ। ਇਹ ਮੱਛਰ ਕੂਲਰਾਂ, ਕੰਨਟੇਨਰਾਂ, ਫਰਿਜ਼ ਦੇ ਪਿੱਛੇ ਲਗੀਆਂ ਟ੍ਰੇਆਂ, ਗਮਲਿਆਂ, ਘਰਾਂ ਦੀਆਂ ਛੱਤਾਂ ਉਪਰ ਪਏ ਟਾਇਰ, ਕਬਾੜ ਆਦਿ ਵਿੱਚ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ।

ਹਫ਼ਤੇ ਦੇ ਅੰਦਰ ਇੱਕ ਅੰਡੇ ਤੋਂ ਪੂਰਾ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇੱਕ ਚਮਚ ਪਾਣੀ ਵਿੱਚ ਵੀ ਇਹ ਮੱਛਰ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜ਼ਿਆਦਾ ਤਰ ਸਵੇਰ ਵੇਲੇ ਸੂਰਜ ਚੜਨ ਤੋਂ ਬਾਅਦ ਅਤੇ ਸ਼ਾਮ ਨੂੰ ਸੂਰਜ ਡੁੱਬਣ ਵੇਲੇ ਕੱਟਦਾ ਹੈ। ਇਹ ਮੱਛਰ ਜਿਆਦਾ ਤਰ ਸਰੀਰ ਦੇ ਹੇਠਲੇ ਹਿੱਸਿਆਂ ‘ਤੇ ਕੱਟਦਾ ਹੈ। ਪੂਰੇ ਜੀਵਨ ਵਿੱਚ ਇੱਕ ਮਾਦਾ ਮੱਛਰ 5 ਵਾਰ ਤੱਕ ਤੱਕ ਆਂਡੇ ਦੇ ਸਕਦੀ ਹੈ।ਇਸ ਦੀ ਬਰੀਡਿੰਗ ਲਈ ਜੁਲਾਈ ਤੋਂ ਨਵੰਬਰ ਤੱਕ ਦਾ ਸਮਾਂ ਹੁੰਦਾ ਹੈ। ਇਸ ਲਈ ਆਪਣੇ ਘਰਾਂ ਦੇ ਅੰਦਰ ਅਤੇ ਬਾਹਰ ਕਿਤੇ ਵੀ ਸਾਫ ਪਾਣੀ ਨਾ ਖੜਨ ਦਿਓ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ ਸਿਰ ਦਰਦ, ਅੱਖਾਂ ਦੇ ਪਿਛਲੇ ਪਾਸੇ ਦਰਦ, ਚਮੜੀ ‘ਤੇ ਦਾਣੇ, ਮਾਸ-ਪੇਸ਼ੀਆਂ ਵਿੱਚ ਦਰਦ, ਮਸੂੜਿਆਂ ਵਿੱਚੋਂ ਖੂਨ ਵਗਣਾ ਡੇਂਗੂ ਦੇ ਲੱਛਣ ਹੋ ਸਕਦੇ ਹਨ। ਇਸ ਹਾਲਤ ਵਿੱਚ ਡਾਕਟਰ ਦੀ ਸਲਾਹ ਲਵੋ। ਸਿਵਲ ਹਸਪਤਾਲ ਲੁਧਿਆਣਾ ਅਤੇ ਸਿਵਲ ਹਸਪਤਾਲ ਖੰਨਾ ਵਿਖੇ ਡੇਂਗੂ ਬੁਖਾਰ ਦਾ ਟੈਸਟ ਬਿਲਕੁੱਲ ਮੁਫ਼ਤ ਹੈ। ਇਸ ਲਈ ਜੇਕਰ ਕਿਸੇ ਨੂੰ ਡੇਂਗੂ ਸਬੰਧੀ ਲੱਛਣ ਲੱਗਦੇ ਹਨ ਤਾਂ ਸਿਵਲ ਹਸਪਤਾਲ ਵਿਖੇ ਇਸਦਾ ਟੈਸਟ ਕਰਵਾਓ।ਉਨਾਂ ਕਿਹਾ ਕਿ ਡੇਂਗੂ ਅਤੇ ਚਿਕਨਗੁਨੀਆਂ ਬੁਖਾਰ ਲਈ ਸਪੋਰਟਿਵ ਇਲਾਜ਼ ਕੀਤਾ ਜਾਂਦਾ ਹੈ। ਇਸ ਲਈ ਲੋਕਾਂ ਨੂੰ ਅਪੀਲ ਹੈ ਕਿ ਬਾਹਰ ਜਾਣ ਵੇਲੇ ਸ਼ਰੀਰ ਨੂੰ ਢੱਕ ਕੇ ਰੱਖਣ ਵਾਲੇ ਖੁੱਲੇ ਕੱਪੜੇ ਪਾਏ ਜਾਣ। ਖਾਸ ਕਰਕੇ ਬੱਚਿਆਂ ਨੂੰ ਸਕੂਲੀ ਵਰਦੀਆਂ ਪੂਰੀ ਵਾਜੂ ਦੀਆਂ ਪਾ ਕੇ ਭੇਜਿਆ ਜਾਵੇ। ਪਾਰਕ ਵਰਗੀ ਜਗਾਂ ਜਿੱਥੇ ਫੁੱਲ ਬੂਟੇ ਹੁੰਦੇ ਹਨ, ਉੱਥੇ ਜਾਣ ਤੋਂ ਰੋਕਿਆ ਜਾਵੇ। ਬਾਹਰ ਜਾਣ ਤੋਂ ਪਹਿਲਾਂ ਮੱਛਰ ਤੋਂ ਬਚਾਅ ਲਈ ਕਰੀਮਾਂ ਦਾ ਇਸਤੇਮਾਲ ਕੀਤਾ ਜਾਵੇ। ਸ਼ੁੱਕਰਵਾਰ ਦਾ ਦਿਨ ‘ਡਰਾਈ ਡੇਅ’ ਦੇ ਤੌਰ ‘ਤੇ ਮਨਾਇਆ ਜਾਵੇ।

Related posts

Yellow Teeth : ਦੰਦਾਂ ਦੀ ਚਮਕ ਨੂੰ ਦੂਰ ਕਰਦੀਆਂ ਹਨ ਇਹ ਖਾਣ ਵਾਲੀਆਂ ਚੀਜ਼ਾਂ, ਮਾਹਿਰਾਂ ਨੇ ਦਿੱਤੇ ਸੁਝਾਅ

On Punjab

World Malaria Day 2023: ਜੇ ਨਹੀਂ ਹੋਣਾ ਚਾਹੁੰਦੇ ਤੁਸੀਂ ਮੱਛਰਾਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਸ਼ਿਕਾਰ ਤਾਂ ਘਰ ‘ਚ ਲਗਾਓ ਇਹ ਪੌਦੇ

On Punjab

Exam Preparations : ਸਿਹਤਮੰਦ ਤੇ ਤਣਾਅ ਮੁਕਤ ਰਹਿਣ ਲਈ ਇਨ੍ਹਾਂ ਸੁਝਾਵਾਂ ਨਾਲ ਕਰੋ ਪ੍ਰੀਖਿਆਵਾਂ ਦੀ ਤਿਆਰੀ

On Punjab