Himachal Yellow weather Warning: ਮੌਸਮ ਵਿਭਾਗ ਵੱਲੋਂ ਮੰਗਲਵਾਰ ਨੂੰ ਪੱਛਮੀ ਗੜਬੜੀ ਕਾਰਨ ਅਗਲੇ ਦੋ ਦਿਨਾਂ ਤੱਕ ਹਿਮਾਚਲ ਪ੍ਰਦੇਸ਼ ਤੇ ਉਸਦੇ ਨਾਲ ਲੱਗਦੇ ਇਲਾਕਿਆਂ ਵਿੱਚ ਬਾਰਿਸ਼ ਅਤੇ ਬਰਫ਼ਬਾਰੀ ਦੇ ਚੱਲਦਿਆਂ ਯੈਲੋ ਵੇਦਰ ਦੀ ਅਲਰਟ ਜਾਰੀ ਕੀਤਾ ਗਿਆ ਹੈ । ਇਸ ਮਾਮਲੇ ਵਿੱਚ ਮੌਸਮ ਵਿਭਾਗ ਵੱਲੋਂ ਖ਼ਤਰਨਾਕ ਮੌਸਮ ਬਾਰੇ ਲੋਕਾਂ ਨੂੰ ਸੂਚਿਤ ਕਰਨ ਲਈ ਕਲਰ-ਕੋਡੇਡ ਚੇਤਾਵਨੀ ਜਾਰੀ ਕੀਤੀ ਗਈ ਹੈ । ਜਿਸ ਵਿੱਚ ਮੌਸਮ ਜਾਨਲੇਵਾ ਹੋਣ ਦੀ ਸੰਭਾਵਨਾ ਵੀ ਜਤਾਈ ਗਈ ਹੈ ।
ਦਰਅਸਲ, ਕਲਰ-ਕੋਡੇਡ ਚੇਤਾਵਨੀਆਂ ਵਿੱਚ ਯੇਲੋ ਸਭ ਤੋਂ ਘੱਟ ਖ਼ਤਰਨਾਕ ਹੈ । ਇਸ ਮਾਮਲੇ ਵਿੱਚ ਸ਼ਿਮਲਾ ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਕਿਹਾ ਕਿ 27 ਅਤੇ 28 ਨਵੰਬਰ ਨੂੰ ਮੈਦਾਨੀ ਅਤੇ ਹੇਠਲੇ ਇਲਾਕਿਆਂ ਵਿੱਚ ਵੱਖ-ਵੱਖ ਥਾਂਵਾਂ ‘ਤੇ ਬਿਜਲੀ ਡਿੱਗਣ ਅਤੇ ਮੱਧ ਪਹਾੜੀ ਥਾਂਵਾਂ ‘ਤੇ ਬਾਰਿਸ਼ ਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ ।
ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਦੇ ਉੱਚ ਇਲਾਕਿਆਂ ਵਿੱਚ ਮੰਗਲਵਾਰ ਨੂੰ ਭਾਰੀ ਬਰਫ਼ਬਾਰੀ ਹੋਈ, ਜਦਕਿ ਇਸਦੇ ਨਾਲ ਲੱਗਦੇ ਇਲਾਕਿਆਂ ਵਿੱਚ ਬਾਰਿਸ਼ ਹੋਈ । ਜਿਸ ਕਾਰਨ ਮੌਸਮ ਦੇ ਇਸ ਬਦਲਦੇ ਮਿਜਾਜ ‘ਕਾਰਨ ਹਿਮਾਚਲ ਵਿੱਚ ਠੰਢ ਬਹੁਤ ਜ਼ਿਆਦਾ ਵਧ ਗਈ ਹੈ ।