ਸਿੱਖਿਆ ਵਿਭਾਗ ਵਿੱਚ ਸੇਵਾਵਾਂ ਨਿਭਾਉਣ ਵਾਲੇ ਪੀਈਐਸ-1 (ਸਕੂਲ ਅਤੇ ਇੰਸਪੈਕਸ਼ਨ ਕੇਡਰ) ਅਮਨਦੀਪ ਸਿੰਘ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦਾ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲ ਲਿਆ। ਸਮੂਹ ਸਟਾਫ ਵਲੋਂ ਨਵੇਂ ਆਏ ਅਮਨਦੀਪ ਸਿੰਘ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦੇ ਪ੍ਰਿੰਸੀਪਲ ਜਗਰੂਪ ਸਿੰਘ ਨੇ ਕਿਹਾ ਕਿ ਉਮੀਦ ਹੈ ਕਿ ਪ੍ਰਿੰਸੀਪਲ ਅਮਨਦੀਪ ਸਿੰਘ ਹੋਰਾਂ ਦੀ ਅਗਵਾਈ ਹੇਠ ਸਕੂਲ ਹੋਰ ਵੀ ਬੁਲੰਦੀਆਂ ਹਾਸਿਲ ਕਰੇਗਾ। ਇਸ ਸਮੇਂ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਕਿਹਾ ਕਿ ਵਿਭਾਗ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਤੰਨਦੇਹੀ ਦੇ ਨਾਲ ਨਿਭਾਉਣਗੇ। ਇਸ ਮੌਕੇ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ਜੀਵਨ ਵਿਚ ਤਰੱਕੀ ਕਰਨ ਲਈ ਕਿਹਾ। ਪ੍ਰਿੰਸੀਪਲ ਨੇ ਸਾਰਿਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ‘ਤੇ ਮੌਜ਼ੂਦਾ ਲੈਕਚਰਾਰ ‘ਤੇ ਇੰਚਾਰਜ ਪ੍ਰਿੰਸੀਪਲ ਪਰਮਜੀਤ ਕੌਰ ਨੇ ਵੀ ਪ੍ਰਿੰਸੀਪਲ ਅਮਨਦੀਪ ਸਿੰਘ ਦਾ ਸਵਾਗਤ ਕੀਤਾ। ਇਸ ਮੌਕੇ ਹੋਰਨਾਂ ਇਲਾਵਾ ਐਨਐਸਐਸ ਯੂਨਿਟ-2 ਦੀ ਇੰਚਾਰਜ ਸੁਮਨਦੀਪ ਕੌਰ, ਮਿਸਟ੍ਰੈਸ ਬਲਜੀਤ ਕੌਰ, ਲੈਕਚਰਾਰ ਬਾਇਓ ਬਲਜੀਤ ਕੌਰ, ਹਰਮੇਸ਼ ਕੌਰ, ਰੁਪਾਲੀ, ਮਨਜਿੰਦਰ ਕੌਰ, ਸਿਮਰਜੀਤ ਕੌਰ, ਸੋਨੀਆ, ਨੀਰੂ, ਸੁਖਦੀਪ ਕੌਰ, ਪੂਜਾ, ਅਮਨਦੀਪ ਕੌਰ, ਕੇਵਲ ਸਿੰਘ, ਸੰਜੀਵ ਭੰਡਾਰੀ, ਸਵਰਨ ਸਿੰਘ, ਕਰਮਜੀਤ ਸਿੰਘ, ਜਸਵੀਰ ਸਿੰਘ, ਹਰਦੀਪ ਸਿੰਘ, ਬਲਜਿੰਦਰ ਸਿੰਘ, ਅਕਵੰਤ ਕੌਰ, ਅਰਸ਼ਜੋਤ ਕੌਰ, ਰਮਨ ਜੋਸ਼ੀ ਅਤੇ ਸਮੂਹ ਸਟਾਫ਼ ਆਦਿ ਹਾਜ਼ਰ ਸੀ।
next post