ਵਾਸ਼ਿੰਗਟਨ: ਭਾਰਤੀ ਮੂਲ ਦੀ ਅਮਰੀਕੀ ਸੰਸਦ ਮੈਂਬਰ ਕਮਲਾ ਹੈਰਿਸ ਨੇ ਸਾਲ 2020 ਵਿਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਵਿੱਚੋਂ ਆਪਣਾ ਨਾਂ ਵਾਪਸ ਲੈ ਲਿਆ ਹੈ । ਕਮਲਾ ਹੈਰਿਸ ਅਮਰੀਕੀ ਸੰਸਦ ਵਿੱਚ ਡੈਮੋਕ੍ਰੈਟਿਕ ਪਾਰਟੀ ਵਿੱਚ ਕੈਲੀਫ਼ੋਰਨੀਆ ਤੋਂ ਸੈਨੇਟਰ ਹਨ । ਮੰਗਲਵਾਰ ਨੂੰ 55 ਸਾਲਾ ਹੈਰਿਸ ਵੱਲੋਂ ਆਪਣੀ ਪ੍ਰਚਾਰ ਮੁਹਿੰਮ ਸਬੰਧੀ ਗੱਲ ਕਰਦਿਆਂ ਟਵੀਟ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ ਗਈ । ਹੈਰਿਸ ਨੇ ਟਵਿੱਟਰ ਤੇ ਦੱਸਿਆ ਉਹ ਅਫਸੋਸ ਨਾਲ ਆਪਣੇ ਸਮਰਥਕਾਂ ਤੋਂ ਮੁਆਫੀ ਮੰਗਦੇ ਹੋਏ ਦੱਸਣਾ ਚਾਹੁੰਦੀ ਹੈ ਕਿ ਉਹ ਅੱਜ ਆਪਣੀ ਚੋਣ ਮੁਹਿੰਮ ਖਤਮ ਕਰ ਰਹੀ ਹੈ। ਉਸਨੇ ਕਿਹਾ ਕਿ ਉਹ ਇਹ ਸਪੱਸ਼ਟ ਕਰ ਦੇਣਾ ਚਾਹੁੰਦੀ ਹੈ ਕਿ ਲੋਕਾਂ ਨੂੰ ਨਿਆਂ ਅਤੇ ਸਾਰਿਆਂ ਨੂੰ ਨਿਆਂ ਲਈ ਚਲਾਈ ਇਸ ਮੁਹਿੰਮ ਲਈ ਉਹ ਹਰ ਰੋਜ਼ ਲੜੇਗੀ ।ਹੈਰਿਸ ਨੇ ਟਵਿੱਟਰ ਤੇ ਦੱਸਿਆ ਉਹ ਅਫਸੋਸ ਨਾਲ ਆਪਣੇ ਸਮਰਥਕਾਂ ਤੋਂ ਮੁਆਫੀ ਮੰਗਦੇ ਹੋਏ ਦੱਸਣਾ ਚਾਹੁੰਦੀ ਹੈ ਕਿ ਉਹ ਅੱਜ ਆਪਣੀ ਚੋਣ ਮੁਹਿੰਮ ਖਤਮ ਕਰ ਰਹੀ ਹੈ। ਉਸਨੇ ਕਿਹਾ ਕਿ ਉਹ ਇਹ ਸਪੱਸ਼ਟ ਕਰ ਦੇਣਾ ਚਾਹੁੰਦੀ ਹੈ ਕਿ ਲੋਕਾਂ ਨੂੰ ਨਿਆਂ ਅਤੇ ਸਾਰਿਆਂ ਨੂੰ ਨਿਆਂ ਲਈ ਚਲਾਈ ਇਸ ਮੁਹਿੰਮ ਲਈ ਉਹ ਹਰ ਰੋਜ਼ ਲੜੇਗੀ ।ਜ਼ਿਕਰਯੋਗ ਹੈ ਕਿ ਹੈਰਿਸ ਵੱਲੋਂ ਨਵੰਬਰ 2020 ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਜਦ ਆਪਣੀ ਉਮੀਦਵਾਰੀ ਦਾ ਐਲਾਨ ਕੀਤਾ ਸੀ, ਤਦ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਇਸ ਉੱਚ ਅਹੁਦੇ ਲਈ ਮਜ਼ਬੂਤ ਦਾਅਵੇਦਾਰ ਦੇ ਰੂਪ ਵਿਚ ਦੇਖਿਆ ਜਾ ਰਿਹਾ ਸੀ । ਦੱਸ ਦੇਈਏ ਕਿ ਹੈਰਿਸ ਵੱਲੋਂ ਆਕਲੈਂਡ (ਕੈਲੀਫ਼ੋਰਨੀਆ) ਵਿਖੇ ਸਮਰਥਕਾਂ ਦੀ ਭਾਰੀ ਭੀੜ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ ਗਈ ਸੀ । ਕਈ ਵਾਰ ਸਿਹਤ–ਸੰਭਾਲ ਜਿਹੇ ਮੁੱਦਿਆਂ ‘ਤੇ ਕੋਈ ਸਪੱਸ਼ਟ ਦ੍ਰਿਸ਼ਟੀਕੋਣ ਨਾ ਹੋਣ ਕਾਰਨ ਉਨ੍ਹਾਂ ਨੂੰ ਆਲੋਚਨਾਵਾਂ ਦਾ ਵੀ ਸਾਹਮਣਾ ਕਰਨਾ ਪਿਆ ਸੀ ।
previous post