Pearl Harbor shooting: ਵਾਸ਼ਿੰਗਟਨ: ਅਮਰੀਕਾ ਦੇ ਮਿਲਟਰੀ ਬੇਸ ਪਰਲ ਹਾਰਬਰ ਨੇਵਲ ਸ਼ਿਪਯਾਰਡ ਵਿੱਚ ਬੁੱਧਵਾਰ ਨੂੰ ਗੋਲੀਬਾਰੀ ਹੋਈ । ਜਿਸਦੇ ਬਾਅਦ ਸ਼ਿਪਯਾਰਡ ਨੂੰ ਬੰਦ ਕਰ ਦਿੱਤਾ ਗਿਆ । ਇਸ ਘਟਨਾ ਸਬੰਧੀ ਜੁਆਇੰਟ ਬੇਸ ਪਰਲ ਹਾਰਬਰ ਵਲੋਂ ਟਵੀਟ ਕਰ ਕੇ ਇਸਦੀ ਜਾਣਕਾਰੀ ਦਿੱਤੀ ਗਈ । ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਸ਼ਿਪਯਾਰਡ ਵਿੱਚ ਗੋਲੀਬਾਰੀ ਹੋਈ ਹੈ ਤੇ ਇਹ ਹਾਦਸਾ ਸਥਾਨਕ ਸਮੇਂ ਅਨੁਸਾਰ 2.30 ਵਜੇ ਵਾਪਰਿਆ ।
ਸਥਾਨਕ ਮੀਡੀਆ ਅਨੁਸਾਰ ਇਸ ਘਟਨਾ ਵਿੱਚ ਘੱਟ ਤੋਂ ਘੱਟ ਤਿੰਨ ਲੋਕ ਜਖ਼ਮੀ ਹੋਏ ਹਨ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ । ਦੱਸ ਦੇਈਏ ਕਿ ਇਸ ਘਟਨਾ ਵਿੱਚ ਇੱਕ ਬੰਦੂਕਧਾਰੀ ਵੱਲੋਂ ਹਵਾਈ ਵਿੱਚ ਪਰਲ ਹਾਰਬਰ ਨੇਵਲ ਸ਼ਿਪਯਾਰਡ ਵਿੱਚ ਅੱਗ ਲਗਾ ਦਿੱਤੀ ਗਈ ਸੀ । ਜਿਸ ਤੋਂ ਬਾਅਦ ਹਮਲਾਵਰ ਨੇ ਖੁਦ ਨੂੰ ਗੋਲੀ ਮਾਰ ਲਈ ਤੇ ਉਸ ਦੀ ਮੌਤ ਹੋ ਗਈ ।
ਇਸ ਸਬੰਧੀ ਅਮਰੀਕੀ ਨੇਵੀ ਬੇਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬੁੱਧਵਾਰ ਨੂੰ ਗੋਲੀਬਾਰੀ ਦੀ ਖਬਰ ਮਿਲੀ ਸੀ, ਜਿਸ ਦੇ ਬਾਅਦ ਸੁਰੱਖਿਆ ਬਲਾਂ ਵੱਲੋਂ ਜਵਾਬੀ ਗੋਲੀਬਾਰੀ ਵੀ ਕੀਤੀ ਗਈ । ਜਿਸਦੇ ਬਾਅਦ ਨੇਵਲ ਬੇਸ ਨੂੰ ਬੰਦ ਕਰ ਦਿੱਤਾ ਗਿਆ । ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੇਵੀ ਦੀ ਵਰਦੀ ਵਿੱਚ ਸੀ ।
ਦੱਸ ਦੇਈਏ ਕਿ ਬੀਤੇ ਕੁਝ ਦਿਨ ਪਹਿਲਾਂ ਅਮਰੀਕਾ ਦੇ ਨਿਊ ਆਰਲਿਯੰਸ ਵਿਚ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਸੀ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 11 ਲੋਕ ਜ਼ਖਮੀ ਹੋਏ ਸਨ ।
ਇਹ ਘਟਨਾ ਰਾਤ ਨੂੰ 3:20 ਵਜੇ ਬਰਬਰ ਅਤੇ ਚਾਰਟਰਸ ਸਟ੍ਰੀਟਸ ਵਿੱਚ ਕੈਨਲ ਸਟ੍ਰੀਟ ‘ਤੇ ਵਾਪਰੀ ਸੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਸੀ ਕਿ ਇਕ ਸ਼ੱਕੀ ਨੂੰ ਘਟਨਾ ਵਾਲੀ ਥਾਂ ਨੇੜੀਓ ਹਿਰਾਸਤ ਵਿੱਚ ਲੈ ਲਿਆ ਗਿਆ ਸੀ ।