Almond benefits: ਬਦਾਮ ਨੂੰ ਸ਼ੁਰੂ ਤੋਂ ਹੀ ਸਿਹਤ ਲਈ ਇਕ ਵਰਦਾਨ ਮੰਨਿਆ ਜਾਂਦਾ ਹੈ। ਜਦੋਂ ਅਸੀਂ ਬਦਾਮ ਨੂੰ ਪੂਰੀ ਰਾਤ ਪਾਣੀ ‘ਚ ਭਿਓ ਕੇ ਸਵੇਰੇ ਇਸ ਨੂੰ ਛਿੱਲ ਕੇ ਖਾਲੀ ਪੇਟ ਖਾਂਦੇ ਹਾਂ ਤਾਂ ਇਸ ਦੇ ਫਾਇਦੇ ਦੋ-ਗੁਣਾਂ ਵੱਧ ਜਾਂਦੇ ਹਨ। ਬਦਾਮ ‘ਚ ਮੌਜੂਦ ਖਣਿਜ, ਵਿਟਾਮਿਨ, ਫਾਇਬਰ ਦਿਮਾਗ ਨੂੰ ਤਾਜ਼ਾ ਰੱਖਣ ਦੇ ਨਾਲ-ਨਾਲ ਸਰੀਰ ਦੀ ਮੋਟਾਬਾਲਿਜਮ ‘ਚ ਵੀ ਮਦਦਗਾਰ ਹੁੰਦਾ ਹੈ। ਭਿੱਜੇ ਹੋਏ ਬਦਾਮ ਪਚਨ ‘ਚ ਵੀ ਆਸਾਨ ਹੁੰਦੇ ਹਨ।
ਰਾਤ ਭਰ ਬਦਾਮਾਂ ਨੂੰ ਭਿੱਜ ਕੇ ਰੱਖੋ। ਸਵੇਰ ਨੂੰ ਪੀਲ ਕੱਢੋ ਅਤੇ ਇਸ ਨੂੰ ਖਾਓ। ਖਾਲੀ ਪੇਟ ਦੀ ਖਪਤ ਸਭ ਤੋਂ ਵੱਧ ਲਾਭ ਦਿੰਦੀ ਹੈ। ਚਾਰ ਬਦਾਮ ਨਿਯਮਿਤ ਤੌਰ ‘ਤੇ ਖਾਓ ਤਾਂ ਬਹੁਤ ਸਾਰੀਆਂ ਬਿਮਾਰੀਆਂ ਨੇੜੇ ਨਹੀਂ ਆਉਂਦੀਆਂ।
ਖੋਜਕਾਰਾਂ ਨੇ ਦੱਸਿਆਂ ਹੈ ਕਿ ਬਦਾਮ ਖਾਣ ਨਾਲ ਖੂਨ ‘ਚ ਅਲਫਾ ਟੋਕੋਫੇਰਾਲ ਦੀ ਮਾਤਰਾ ਵੱਧ ਜਾਂਦੀ ਹੈ, ਜੋ BP ਨੂੰ ਕੰਟਰੋਲ ਕਰਨ ਲਈ ਮਹੱਤਵਪੂਰਨ ਹੁੰਦਾ ਹੈ। ਇਹ 30 ਤੋਂ 70 ਸਾਲ ਦੇ ਉਮਰ ਦੇ ਲੋਕਾਂ ‘ਤੇ ਖਾਸ ਕਰਕੇ ਪ੍ਰਭਾਵ ਪਾਉਂਦੀ ਹੈ।
ਜੇਕਰ ਤੁਸੀਂ ਦਿਲ ਦੀ ਬੀਮਾਰੀ ਤੋਂ ਪਰੇਸ਼ਾਨ ਹੋ ਤਾਂ ਆਪਣੇ ਦਿਲ ਨੂੰ ਸਿਹਤਮੰਦ ਰੱਖਣ ਦੇ ਲਈ ਆਪਣੀ ਖੁਰਾਕ ‘ਚ ਭਿੱਜੇ ਹੋਏ ਬਾਦਾਮ ਜ਼ਰੂਰ ਸ਼ਾਮਿਲ ਕਰੋ। ਭਿੱਜੇ ਹੋਏ ਬਦਾਮ ਐਂਟੀਆਕਸੀਡੈਂਟ ਦਾ ਸਰੋਤ ਹੁੰਦੇ ਹਨ। ਇਸ ‘ਚ ਮੌਜੂਦ ਮੋਨੋਅਨਸੇਚੁਰੇਟੇਡ ਫੈਟ ਭੁੱਖ ਨੂੰ ਰੋਕਣ ‘ਚ ਮਦਦ ਕਰਦੇ ਹਨ।
ਹਰ ਰੋਜ਼ 5-7 ਬਦਾਮ ਬੱਚਿਆਂ ਨੂੰ ਜ਼ਰੂਰ ਦੇਣੇ ਚਾਹੀਦੇ ਹਨ, ਕਿਉਂਕਿ ਇਸ ਨਾਲ ਉਨ੍ਹਾਂ ਦਾ ਦਿਮਾਗ ਤੇਜ਼ ਹੁੰਦਾ ਹੈ।