47.61 F
New York, US
November 22, 2024
PreetNama
ਸਮਾਜ/Social

ਪਹਾੜਾਂ ‘ਤੇ ਬਰਫ਼ਬਾਰੀ ਨਾਲ ਵਧੀ ਠੰਡ, ਸੂਬੇ ‘ਚ ਗੜ੍ਹੇ ਪੈਣ ਦੀ ਸੰਭਾਵਨਾ

Isolated Rain over Punjab: ਨਵੀਂ ਦਿੱਲੀ: ਸੂਬੇ ਵਿੱਚ ਮੌਸਮ ਸਰਗਰਮ ਹੋਣ ਨਾਲ ਬਾਰਿਸ਼ ਦੇ ਆਸਾਰ ਬਣ ਚੁੱਕੇ ਹਨ । ਪਹਾੜੀ ਖੇਤਰਾਂ ਵਿੱਚ ਹੋ ਰਹੀ ਬਰਫ਼ਬਾਰੀ ਕਾਰਨ ਉੱਤਰੀ ਭਾਰਤ ਨੂੰ ਠੰਢ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ । ਜਿਸ ਕਾਰਨ ਪੰਜਾਬ ਤੇ ਹਰਿਆਣਾ ਵਿੱਚ ਰਾਤ ਦਾ ਤਾਪਮਾਨ ਬੇਹੱਦ ਹੇਠਾਂ ਆ ਗਿਆ ਹੈ । ਇਸ ਸਬੰਧੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਵਿੱਚ ਠੰਢ ਹੋਰ ਵੀ ਜ਼ਿਆਦਾ ਵਧਣ ਦੇ ਆਸਾਰ ਹਨ ।

ਬੁੱਧਵਾਰ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਜਿਵੇਂ ਜਲੰਧਰ, ਅਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਲੁਧਿਆਣਾ ਦੇ ਨੇੜੇ ਇਲਾਕਿਆਂ ਵਿੱਚ ਸੰਘਣਾ ਕੋਹਰਾ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ । ਇਸ ਤੋਂ ਇਲਾਵਾ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਤੇਜ਼ ਬਾਰਿਸ਼ ਹੋਣ ਦੀ ਚੇਤਾਵਨੀ ਵੀ ਦਿੱਤੀ ਗਈ ਹੈ । ਬਦਲਦੇ ਮੌਸਮ ਦੇ ਚੱਲਦਿਆਂ ਸੂਬੇ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਣ ਤੋਂ ਇਲਾਵਾ ਗੜ੍ਹੇ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ ।

ਜਿਸਦਾ ਸਿੱਧਾ ਅਸਰ ਪਹਾੜੀ ਇਲਾਕਿਆਂ ‘ਤੇ ਪਵੇਗਾ । ਬਦਲ ਰਹੇ ਮੌਸਮ ਦੇ ਚੱਲਦਿਆਂ ਅੰਮ੍ਰਿਤਸਰ ਵਿੱਚ ਘੱਟੋ-ਘੱਟ 4.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ ਜਦਕਿ ਆਦਮਪੁਰ ਵਿੱਚ 5 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ ਹੈ । ਇਸ ਮਾਮਲੇ ਵਿੱਚ ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ 14 ਦਸੰਬਰ ਨੂੰ ਮੌਸਮ ਸਾਫ ਰਹੇਗਾ ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਦਿਨ ਦਾ ਤਾਪਮਾਨ ਹੋਰ ਜ਼ਿਆਦਾ ਡਿੱਗੇਗਾ ਤੇ ਰਾਤ ਦਾ ਤਾਪਮਾਨ ਵੀ 5 ਡਿਗਰੀ ਹੇਠਾ ਆਵੇਗਾ । ਮੌਸਮ ਵਿਭਾਗ ਅਨੁਸਾਰ ਨਵੰਬਰ ਵਿੱਚ ਪਹਾੜਾਂ ‘ਤੇ ਹੋਈ ਬਰਫਬਾਰੀ ਕਾਰਨ ਪੰਜਾਬ, ਬਿਹਾਰ, ਮੱਧ ਪ੍ਰਦੇਸ਼, ਗੁਜਰਾਤ, ਰਾਜਸਥਾਨ ਵਿੱਚ ਠੰਡ ਹੋਰ ਵੀ ਜ਼ਿਆਦਾ ਵੱਧ ਗਈ ਹੈ । ਮੌਸਮ ਏਜੰਸੀਆਂ ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ਵਿੱਚ ਕਸ਼ਮੀਰ, ਜੰਮੂ, ਜ਼ੋਜਿਲਾ, ਦ੍ਰਾਸ ਵਿੱਚ ਭਾਰੀ ਬਰਫਬਾਰੀ ਅਤੇ ਭਾਰੀ ਬਾਰਿਸ਼ ਹੋ ਸਕਦੀ ਹੈ ।

Related posts

2022 ਤੱਕ ਜਾ ਸਕਦਾ ‘Social Distancing’ ਦਾ ਸਮਾਂ: ਮਾਹਿਰ

On Punjab

ਪਾਕਿ ‘ਚ ਭਾਰਤੀ ਹਾਈ ਕਮਿਸ਼ਨ ਦੇ 38 ਸਟਾਫ ਮੈਂਬਰ ਵਤਨ ਰਵਾਨਾ

On Punjab

ਜਜਪਾ ਦੀ ਕਿਸਾਨਾਂ ਦੀ ਕਰਜ਼-ਮੁਆਫ਼ੀ ’ਤੇ ਬਣੀ ਸਹਿਮਤੀ

On Punjab